17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਚਿੰਤਾਜਨਕ: ਡਾ. ਦਲਜੀਤ ਸਿੰਘ ਗੁਰੂ

ਭੁੱਚੋ ਮੰਡੀ, 16 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁੱਚੋ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਸੰਦਰਭ ਵਿਚ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

Ad Position 21
No active advertisement
ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ 17-10-2026
ਭੁੱਚੋ ਮੰਡੀ, 16 ਅਕਤੂਬਰ (ਬਿੱਕਰ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭੁੱਚੋ ਇੰਚਾਰਜ ਡਾ: ਦਲਜੀਤ ਸਿੰਘ ਗੁਰੂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਸੰਦਰਭ ਵਿਚ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਗੁਰੂ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਜੇਕਰ ਨਸ਼ਿਆਂ ਦੇ ਵਿਰੋਧ ਵਿਚ ਬੋਲਣ ਵਾਲਿਆਂ ’ਤੇ ਹਮਲੇ ਹੁੰਦੇ ਹਨ ਅਤੇ ਉਨ੍ਹਾਂ ਦੀ ਹੱਤਿਆ ਵਰਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਤਾਂ ਇਸ ਨਾਲ ਆਮ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਪੱਧਰ ’ਤੇ ਨਸ਼ੇ ਦੀ ਸਮੱਸਿਆ ਅਤੇ ਇਸ ਨਾਲ ਜੁੜੇ ਅਪਰਾਧਾਂ ’ਤੇ ਪ੍ਰਭਾਵੀ ਕੰਟਰੋਲ ਯਕੀਨੀ ਬਣਾਉਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਦੋ ਰੋਜ਼ਾ ਸੈਮੀਨਾਰ ‘ਪੰਜਾਬੀ ਭਾਸ਼ਾ ਵਿਚ ਵਿਗਿਆਨ’ ਦੇ ਵੱਖ-ਵੱਖ ਦ੍ਰ... ਅਗਲੀ ਖ਼ਬਰ ਸਰਕਾਰੀ ਸਕੂਲ ਦੇ ਹੈੱਡ ਟੀਚਰ ਨਾਲ ਕੁੱਟਮਾਰ ਕਰਕੇ ਮੋਬਾਈਲ ਤੇ 12 ਹਜ਼ਾਰ ਲੁੱਟੇ
Ad Position 24