17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਦੇ ਬੱਚਿਆਂ ਦੀ ਮਦਦ ਲਈ ਅੱਗੇ ਆਏ ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਝੁਟੀਕਾ

ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਝੁਟੀਕਾ ਨੇ ਉਨ੍ਹਾਂ ਦੇ ਦੋਵੇਂ ਬੱਚਿਆਂ ਦੀ ਸਹਾਇਤਾ ਲਈ ਹਰ ਸਾਲ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

Ad Position 21
No active advertisement
ਅਜੀਤ ਡੈਸਕ 17-10-2026
ਬਠਿੰਡਾ, 16 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਝੁਟੀਕਾ ਨੇ ਉਨ੍ਹਾਂ ਦੇ ਦੋਵੇਂ ਬੱਚਿਆਂ ਦੀ ਸਹਾਇਤਾ ਲਈ ਹਰ ਸਾਲ 25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਝੋਟਾ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਸਮਾਜ ਸੇਵੀ ਹਰਜਿੰਦਰ ਸਿੰਘ ਹੈਪੀ ਝੁਟੀਕਾ ਨੇ ਕਿਹਾ ਕਿ ਜੇਕਰ ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕ ਹੀ ਸੂਬੇ ਵਿਚ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਹੈ? ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨਸ਼ਾ ਤਸਕਰਾਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਪੰਜਾਬ ਭਰ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ। ਹੈਪੀ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਦੋਵੇਂ ਬੱਚਿਆਂ ਨੂੰ ਹਰ ਸਾਲ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਪਰਿਵਾਰ ਦੀ ਮਦਦ ਲਈ ਪਹਿਲਕਦਮੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਪੁਰਾ ’ਚ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਡੀ.ਸੀ. ਨਵਜੋਤ ਕੌਰ ਵਲੋਂ ਡੀ. ਐਮ. ਸੀ. ਵਿਖੇ ਇਲਾਜ ਅਧੀਨ ਵਿਅਕਤੀ ਦੀ ਸਿਹਤ ਦਾ ਜਾਇਜ਼ਾ
Ad Position 24