10 ਗ੍ਰਾਮ ਹੈਰੋਇਨ ਸਮੇਤ ਕਾਬੂ
ਸੰਗਤ ਮੰਡੀ, 16 ਅਕਤੂਬਰ (ਅੰਮ੍ਰਿਤ ਸ਼ਰਮਾ, ਸੁਖਤੇਜ ਧਾਲੀਵਾਲ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਵਲੋਂ ਪਿੰਡ ਨਰ ਸਿੰਘ ਕਾਲੋਨੀ ਨੇੜੇ ਤਿੰਨ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆ ਦੀ ਤਲਾਸ਼ ’ਚ ਇਲਾਕੇ ਦੇ ਪਿੰਡਾਂ ’ਚ ਗਸ਼ਤ ਕੀਤੀ ਜਾ ਰਹੀ ਸੀ।
ਸੰਗਤ ਮੰਡੀ, 16 ਅਕਤੂਬਰ (ਅੰਮ੍ਰਿਤ ਸ਼ਰਮਾ, ਸੁਖਤੇਜ ਧਾਲੀਵਾਲ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੀ ਪੁਲਿਸ ਚੌਕੀ ਪਥਰਾਲਾ ਦੀ ਪੁਲਿਸ ਪਾਰਟੀ ਵਲੋਂ ਪਿੰਡ ਨਰ ਸਿੰਘ ਕਾਲੋਨੀ ਨੇੜੇ ਤਿੰਨ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆ ਦੀ ਤਲਾਸ਼ ’ਚ ਇਲਾਕੇ ਦੇ ਪਿੰਡਾਂ ’ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਹਰਿਆਣਾ ਦੀ ਮੰਡੀ ਡੱਬਵਾਲੀ ਨਾਲ ਲੱਗਦੇ ਪਿੰਡ ਨਰ ਸਿੰਘ ਕਾਲੋਨੀ ਨੇੜੇ ਪਹੁੰਚੀ ਤਾਂ ਤਿੰਨ ਮੋਨੇ ਨੌਜਵਾਨ ਸ਼ੱਕੀ ਹਾਲਤਾਂ ’ਚ ਬੈਠੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਦੀ ਫਰੋਲਾ-ਫਰਾਲੀ ਕਰ ਰਹੇ ਸਨ। ਸ਼ੱਕ ਦੇ ਅਧਾਰ ’ਤੇ ਜਦੋਂ ਉਨ੍ਹਾਂ ਨੂੰ ਕਾਬੂ ਕਰਕੇ ਮੋਮੀ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 10 ਗ੍ਰਾਮ ਚਿੱਟਾ (ਹੈਰੋਇਨ) ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਦੀ ਪਛਾਣ ਬੌਬੀ ਸਿੰਘ ਪੁੱਤਰ ਰੂਪਾ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਪਿੰਡ ਜੱਸੀ ਬਾਗ਼ਵਾਲੀ ਤੇ ਸਰਬਜੀਤ ਸਿੰਘ ਪੁੱਤਰ ਵੀਰ ਸਿੰਘ ਵਾਸੀ ਪਿੰਡ ਕੋਟਗੁਰੂ ਵਜੋਂ ਹੋਈ ਹੈ। ਥਾਣਾ ਸੰਗਤ ਦੀ ਪੁਲਿਸ ਨੇ ਉਕਤ ਨੌਜਵਾਨਾਂ ਨੂੰ ਨਸ਼ਾ ਵਿਰੋਧੀ ਐਕਟ ਤਹਿਤ ਗ੍ਰਿਫ਼ਤਾਰ ਕਰਕੇ ਹਵਾਲਾਤ ’ਚ ਬੰਦ ਕਰ ਦਿੱਤਾ ਹੈ।