ਸੜਕ ਹਾਦਸਿਆਂ ਵਿਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ
ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ ’ਤੇ ਅੰਬੂਜ਼ਾ ਸੀਮੈਂਟ ਫੈਕਟਰੀ ਨੇੜੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਦੋਵੇਂ ਮੋਟਰ ਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ।
ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ ’ਤੇ ਅੰਬੂਜ਼ਾ ਸੀਮੈਂਟ ਫੈਕਟਰੀ ਨੇੜੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਦੋਵੇਂ ਮੋਟਰ ਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਜ਼ਖਮੀ ਮੋਟਰ ਸਾਈਕਲ ਸਵਾਰਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀ ਮੋਟਰ ਸਾਈਕਲ ਸਵਾਰਾਂ ਦੀ ਪਹਿਚਾਣ ਲਵਪ੍ਰੀਤ ਸਿੰਘ (19) ਵਾਸੀ ਚੱਠੇਆਣਾ, ਗੁਰਸ਼ਾਲ ਸਿੰਘ (22) ਵਾਸੀ ਕੋਟਲੀ ਅਬਲੂ, ਅਨਮੋਲ (18) ਵਾਸੀ ਕੋਟਲੀ ਅਬਲੂ ਵਜੋਂ ਹੋਈ ਹੈ।