16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵੈਦ ਪਰਿਵਾਰ ਦੇ ਗਮਦੂਰ ਸਿੰਘ ਪਪਲੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਦੀ ਪੱਤੀ ਸੋਲ ਦੇ ਵਸਨੀਕ ਅਤੇ ਇਲਾਕੇ ਦੇ ਉੱਘੇ ਵੈਦ ਪਰਿਵਾਰ ਨਾਲ ਸਬੰਧਿਤ ਗ਼ਮਦੂਰ ਸਿੰਘ ਪਪਲੀ (48) ਦੇ ਅਚਾਨਕ ਵਿਛੋੜੇ ਨੇ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕਾ ਨਿਵਾਸੀਆਂ ਨੂੰ ਗਹਿਰੇ ਸਦਮੇ ’ਚ ਪਾ ਦਿੱਤਾ। ਉਨ੍ਹਾਂ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 17-10-2026
ਮਹਿਰਾਜ, 16 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਦੀ ਪੱਤੀ ਸੋਲ ਦੇ ਵਸਨੀਕ ਅਤੇ ਇਲਾਕੇ ਦੇ ਉੱਘੇ ਵੈਦ ਪਰਿਵਾਰ ਨਾਲ ਸਬੰਧਿਤ ਗ਼ਮਦੂਰ ਸਿੰਘ ਪਪਲੀ (48) ਦੇ ਅਚਾਨਕ ਵਿਛੋੜੇ ਨੇ ਪਰਿਵਾਰ, ਰਿਸ਼ਤੇਦਾਰਾਂ ਤੇ ਇਲਾਕਾ ਨਿਵਾਸੀਆਂ ਨੂੰ ਗਹਿਰੇ ਸਦਮੇ ’ਚ ਪਾ ਦਿੱਤਾ। ਉਨ੍ਹਾਂ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਸ਼ਮਸ਼ਾਨਘਾਟ ਵਿਖੇ ਜਦੋਂ ਪੁੱਤਰ ਨੇ ਪਿਤਾ ਦੀ ਚਿਖ਼ਾ ਨੂੰ ਅਗਨੀ ਭੇਟ ਕੀਤੀ ਤਾਂ ਮੌਕੇ ’ਤੇ ਮੌਜੂਦ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ। ਗ਼ਮਦੂਰ ਸਿੰਘ ਪਪਲੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਮਿੱਠੂ ਸਿੰਘ ਵੈਦ ਦੇ ਸਪੁੱਤਰ ਅਤੇ ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਡਾ: ਜਗਸੀਰ ਸਿੰਘ ਵੈਦ ਤੇ ਮਨਜੀਤ ਸਿੰਘ ਭਾਨੂੰ ਦੇ ਚਚੇਰੇ ਭਰਾ ਸਨ। ਜਾਣਕਾਰੀ ਅਨੁਸਾਰ ਉਹ ਪਿਛਲੇ ਇਕ ਮਹੀਨੇ ਤੋਂ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਪਰ ਸਿਹਤ ਵਿਗੜਨ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਉਹ ਆਪਣੇ ਪਿੱਛੇ ਪਤਨੀ ਸੁਖਪਾਲ ਕੌਰ, ਇਕ ਧੀ, ਇਕ ਪੁੱਤਰ ਤੇ ਮਾਤਾ-ਪਿਤਾ ਨੂੰ ਛੱਡ ਗਏ ਹਨ। ਉਨ੍ਹਾਂ ਦਾ ਵਿਛੋੜਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਸਿਆਸੀ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ, ਸਕੂਲਾਂ ਦੇ ਸਟਾਫ਼, ਨਗਰ ਪੰਚਾਇਤ, ਆਗਣਵਾੜੀ ਵਰਕਰਾਂ-ਹੈਲਪਰਾਂ ਤੇ ਇਲਾਕੇ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਸ ਮੌਕੇ ਗੁ: ਗੁੰਮਟਸਰ ਮਾੜੀ-ਮਹਿਰਾਜ ਦੇ ਮੁੱਖ ਸੇਵਾਦਾਰ ਜਥੇਦਾਰ ਹਰਿੰਦਰਪਾਲ ਸਿੰਘ, ਸੂਬਾ ਕਮੇਟੀ ਮੈਂਬਰ ਬਲਵੰਤ ਸਿੰਘ ਮਹਿਰਾਜ, ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ, ਲੋਕ ਸੰਗਰਾਮ ਮੋਰਚਾ ਦੇ ਆਗੂ ਲੋਕ ਰਾਜ, ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਤੇਜ ਮਹਿਰਾਜ, ਸਮਾਜ ਸੇਵੀ ਅਮਰਦੀਪ ਸਿੰਘ ਅਮਨਾ, ਮਨਵੀਰ ਸਿੰਘ ਮੰਨਾਂ, ਕਾਂਗਰਸੀ ਆਗੂ ਅਮਰਧੀਰ ਸਿੰਘ ਸਿੱਧੂ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਮਨਜੀਤ ਸਿੰਘ ਬਿੱਟੀ, ਸਾਬਕਾ ਸਰਪੰਚ ਕੁਲਵੀਰ ਸਿੰਘ, ਨਿਰਮਲ ਸਿੰਘ ਕੈਨੇਡਾ, ਜਗਜੀਤ ਸਿੰਘ ਖ਼ਾਲਸਾ, ਜਗਰਾਜ ਸਿੰਘ ਖ਼ਾਲਸਾ, ਗੁਰਮੇਲ ਸਿੰਘ ਲੀਡਰ, ਬੂਟਾ ਸਿੰਘ ਸਿੱਧੂ, ਬਲਵੀਰ ਸਿੰਘ, ਪ੍ਰਧਾਨ ਜਤਿੰਦਰ ਸਿੰਘ, ਜੱਗਾ ਸਿੰਘ, ਬਾਬੂ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਤਾ-ਗੁਰੂਸਰ ਸੈਣੇਵਾਲਾ ਲਿੰਕ ਸੜਕ ਦਾ ਕੰਮ ਸ਼ੁਰੂ ਹੋਣ ’ਤੇ ਲੋਕਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲ ਦਾ ਅਚਨਚੇਤ ਦੌਰਾ
Ad Position 24