16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮਹਿਤਾ-ਗੁਰੂਸਰ ਸੈਣੇਵਾਲਾ ਲਿੰਕ ਸੜਕ ਦਾ ਕੰਮ ਸ਼ੁਰੂ ਹੋਣ ’ਤੇ ਲੋਕਾਂ ਨੇ ਵੰਡੇ ਲੱਡੂ

ਸੰਗਤ ਮੰਡੀ, 16 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਮਹਿਤਾ ਦੇ ਵਸਨੀਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਵੱਲ ਕਦਮ ਵਧਣ ਨਾਲ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਗੁਰੂਸਰ ਸੈਣੇਵਾਲਾ ਤੋਂ ਮਹਿਤਾ ਨੂੰ ਜਾਂਦੀ ਲਿੰਕ ਸੜਕ ਦਾ ਕੰਮ ਸ਼ੁਰੂ ਹੋਣ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਪਿੰਡ ਦੀ ਪੰਚਾਇਤ ਵੱਲੋਂ ਪੰਜਾਬ ਸਰਕਾਰ ਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਧੰਨਵਾਦ ਕੀਤਾ ਗਿਆ ਅਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ।

Ad Position 21
No active advertisement
ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਮੌਕੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਪਿੰਡ ਵਾਸੀ। ਤਸਵੀਰ: ਸੁਖਤੇਜ ਧਾਲੀਵਾਲ 17-10-2026
ਸੰਗਤ ਮੰਡੀ, 16 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਮਹਿਤਾ ਦੇ ਵਸਨੀਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਹੋਣ ਵੱਲ ਕਦਮ ਵਧਣ ਨਾਲ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਗੁਰੂਸਰ ਸੈਣੇਵਾਲਾ ਤੋਂ ਮਹਿਤਾ ਨੂੰ ਜਾਂਦੀ ਲਿੰਕ ਸੜਕ ਦਾ ਕੰਮ ਸ਼ੁਰੂ ਹੋਣ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਪਿੰਡ ਦੀ ਪੰਚਾਇਤ ਵੱਲੋਂ ਪੰਜਾਬ ਸਰਕਾਰ ਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਧੰਨਵਾਦ ਕੀਤਾ ਗਿਆ ਅਤੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਪਿੰਡ ਦੇ ਆਪ ਵਰਕਰਾਂ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਇਸ ਲਿੰਕ ਸੜਕ ਦਾ ਕਈ ਸਾਲਾਂ ਤੋਂ ਬਹੁਤ ਮਾੜਾ ਹਾਲ ਸੀ। ਸੜਕ ‘ਤੇ ਥਾਂ-ਥਾਂ ਪਏ ਡੂੰਘੇ ਟੋਇਆਂ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬਰਸਾਤ ਦੇ ਦਿਨਾਂ ਵਿਚ ਟੋਇਆਂ ਵਿਚ ਪਾਣੀ ਭਰ ਜਾਣ ਕਾਰਨ ਆਵਾਜਾਈ ਹੋਰ ਵੀ ਮੁਸ਼ਕਲ ਹੋ ਜਾਂਦੀ ਸੀ। ਇਸ ਸੜਕ ‘ਤੇ ਕਈ ਸ਼ੈਲਰ ਹੋਣ ਕਰਕੇ ਭਾਰੀ ਵਾਹਨਾਂ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਤੇ ਸਕੂਲ ਵੈਨਾਂ ਦੀ ਆਵਾਜਾਈ ਵੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦੇ ਯਤਨਾਂ ਸਦਕਾ ਇਹ ਸੜਕ 18 ਫੁੱਟ ਚੌੜੀ ਬਣਾਉਣ ਦੀ ਮਨਜ਼ੂਰੀ ਮਿਲੀ ਹੈ। ਅੱਜ ਸੜਕ ਵਿਭਾਗ ਦੇ ਜੇ.ਈ. ਇੰਜੀਨੀਅਰ ਜਸ਼ਨ ਸਿੰਘ ਬਰਾੜ ਦੀ ਦੇਖ-ਰੇਖ ਹੇਠ ਠੇਕੇਦਾਰ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ। ਸੜਕ 18 ਫੁੱਟ ਚੌੜੀ ਬਣਾਈ ਜਾਵੇਗੀ - ਕੋਟਫੱਤਾ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ (ਸਾਬਕਾ ਐੱਸ.ਡੀ.ਐੱਮ.) ਨੇ ਕਿਹਾ ਕਿ ਮਹਿਤਾ ਵਾਸੀਆਂ ਦੀ ਇਸ ਸੜਕ ਨੂੰ ਬਣਾਉਣ ਦੀ ਮੰਗ ਲੰਮੇ ਸਮੇਂ ਤੋਂ ਲਟਕ ਰਹੀ ਸੀ ਜਿਸ ਨੂੰ ਪੂਰਾ ਕਰਵਾਉਣ ਲਈ ਯਤਨ ਕੀਤੇ ਗਏ ਹਨ। ਹੁਣ ਇਹ ਸੜਕ 18 ਫੁੱਟ ਚੌੜੀ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ । ਉਨ੍ਹਾਂ ਕਿਹਾ ਕਿ ਪਿੰਡ ਦੀਆਂ ਹੋਰ ਜਾਇਜ਼ ਮੰਗਾਂ ਦਾ ਵੀ ਜਲਦੀ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਦਲਦਲ ’ਚ ਧਸ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਲੋੜ- ਸਰਦੂਲਗੜ੍ਹ ਅਗਲੀ ਖ਼ਬਰ ਵੈਦ ਪਰਿਵਾਰ ਦੇ ਗਮਦੂਰ ਸਿੰਘ ਪਪਲੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
Ad Position 24