ਨਤੀਜਾ ਰਿਹਾ ਸ਼ਾਨਦਾਰ
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਅਧੀਨ ਚੱਲ ਰਹੇ ਮਾਤਾ ਸੁੰਦਰੀ ਗਰਲਜ਼ ਕਾਲਜ ਦਾ ਬੀ. ਐੱਸ.
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਢੱਡੇ ਅਧੀਨ ਚੱਲ ਰਹੇ ਮਾਤਾ ਸੁੰਦਰੀ ਗਰਲਜ਼ ਕਾਲਜ ਦਾ ਬੀ.ਐੱਸ.ਸੀ. ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ ਤੇ ਸਾਰੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਬਿੰਦਰ ਸਿੰਘ ਬੱਲੀ ਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਪ੍ਰਮਾਣ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਇਹ ਨਤੀਜਾ ਕਾਲਜ ਦੇ ਹੁਣ ਤੱਕ ਦੇ ਇਤਿਹਾਸ ਵਿਚ ਸਭ ਤੋਂ ਉੱਤਮ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਕੌਰ ਨੇ 99 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਰਸ਼ਪ੍ਰੀਤ ਕੌਰ ਨੇ 97 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ ਤੇ ਸੁਮਨਦੀਪ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਲਵਪ੍ਰੀਤ ਕੌਰ ਤੇ ਰਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ 93.3 ਫ਼ੀਸਦੀ ਅੰਕ, ਰਮਨਦੀਪ ਕੌਰ, ਹਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਸਿਮਰਜੀਤ ਕੌਰ ਤੇ ਸਹਿਜਲ ਮਾਨ ਨੇ ਸਾਂਝੇ ਤੌਰ ’ਤੇ 92 ਫ਼ੀਸਦੀ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਹਰਮਨਦੀਪ ਕੌਰ ਨੇ 91 ਫ਼ੀਸਦੀ ਅੰਕ ਹਾਸਲ ਕੀਤੇ ਹਨ। ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਅਤੇ ‘ਦੀ ਪੋਲਰ ਸਟਾਰ ਸਕੂਲ’ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਕਾਲਜ ਦੇ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਾਜਵਿੰਦਰ ਸਿੰਘ , ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਰਣਜੀਤ ਕੌਰ, ਪ੍ਰੋ. ਰਾਜਬਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਹਰਕਿਰਨ ਕੌਰ, ਪ੍ਰੋ. ਇੰਦਰਜੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ (ਮੈਥ), ਪ੍ਰੋ. ਕਿਰਨ ਖਾਨ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।