18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ

ਬਠਿੰਡਾ, 17 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 3 ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ ਦੋ ਕਿੱਲੋ ਗਾਂਜਾ, 150 ਕੈਪਸੂਲ ਪ੍ਰੈਗਾਬਲਿਨ ਅਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 18-10-2026
ਬਠਿੰਡਾ, 17 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ 3 ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ ਦੋ ਕਿੱਲੋ ਗਾਂਜਾ, 150 ਕੈਪਸੂਲ ਪ੍ਰੈਗਾਬਲਿਨ ਅਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਘਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਥਾਣਾ ਸਿਵਲ ਲਾਇਨ ਵਲੋਂ ਕੈਂਟ ਰੋਡ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ ਦੋ ਕਿੱਲੋ ਗਾਂਜਾ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਧਰਮਿੰਦਰ ਕੁਮਾਰ ਵਾਸੀ ਹੰਸ ਨਗਰ ਬਠਿੰਡਾ ਵਜੋਂ ਹੋਈ ਹੈ । ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਪ੍ਰਿਯੰਕਾ ਵਲੋਂ ਤਫ਼ਤੀਸ਼ ਕਰਨ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਵਲੋਂ ਰਾਜ ਕੁਮਾਰ ਵਾਸੀ ਸੰਗੂਆਣਾ ਬਸਤੀ ਬਠਿੰਡਾ ਨੂੰ ਲਾਅ ਕਾਲਜ, ਬਾਦਲ ਰੋਡ, ਬਠਿੰਡਾ ਪਾਸੋਂ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਬੇਅੰਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਸੰਦੀਪ ਸ਼ਰਮਾ ਵਾਸੀ ਪੂਜਾ ਵਾਲਾ ਮੁਹੱਲਾ ਬਠਿੰਡਾ ਅਤੇ ਗਗਨਦੀਪ ਸਿੰਘ ਵਾਸੀ ਜੀਵਨ ਸਿੰਘ ਵਾਲਾ ਨੂੰ ਮਾਰਕਫੈੱਡ ਗਡਾਊਨ ਬਠਿੰਡਾ ਪਾਸੋਂ 150 ਕੈਪਸੂਲਾਂ ਸਣੇ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ - ਬਰਨਾਲਾ ਹਾਈਵੇ ’ ਤੇ ਕਮਰਸ਼ੀਅਲ ਪ੍ਰੋਜੈਕਟ ’ ਚ ਧਾਂਦਲੀਆਂ ਦਾ ਮਾਮਲਾ ਗਰਮਾਇਆ ਕਾਲੋਨੀ ਮਾਲਕਾਂ ਨੇ ਸੀਵਰੇਜ ਟਰ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਬਠਿੰਡਾ ਅਨਾਜ ਮੰਡੀ ਦਾ ਦੌਰਾ
Ad Position 24