ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੁਰਗਾ ਅਸ਼ਟਮੀ
ਰਾਮਾਂ ਮੰਡੀ, 17 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਵਿਚ ਦੁਰਗਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਸ਼ੁੱਭ ਮੌਕੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ ਅਤੇ ਜੈਪਾਲ ਗਰਗ ਵਲੋਂ ਕੰਨਿਆ ਪੂਜਨ ਕੀਤਾ ਗਿਆ।
ਰਾਮਾਂ ਮੰਡੀ, 17 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਵਿਚ ਦੁਰਗਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਸ਼ੁੱਭ ਮੌਕੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ ਅਤੇ ਜੈਪਾਲ ਗਰਗ ਵਲੋਂ ਕੰਨਿਆ ਪੂਜਨ ਕੀਤਾ ਗਿਆ। ਇਸ ਦੌਰਾਨ ਕੰਨਿਆਂਵਾਂ ਨੂੰ ਮਾਂ ਦੁਰਗਾ ਦਾ ਸਰੂਪ ਮੰਨਦਿਆਂ ਉਨ੍ਹਾਂ ਦੀ ਪੂਜਾ ਕੀਤੀ ਗਈ। ਕੰਨਿਆ ਪੂਜਨ ਤੋਂ ਬਾਅਦ ਸਾਰੀਆਂ ਕੰਨਿਆਂਵਾਂ ਨੂੰ ਤੋਹਫ਼ੇ ਭੇਟ ਕੀਤੇ ਗਏ । ਇਸ ਮੌਕੇ ਸਕੂਲ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਕਿਹਾ ਕਿ ਦੁਰਗਾ ਅਸ਼ਟਮੀ ਦਾ ਤਿਉਹਾਰ ਨਾਰੀ ਸ਼ਕਤੀ, ਸ਼ਰਧਾ ਅਤੇ ਭਾਰਤੀ ਸੱਭਿਆਚਾਰ ਦਾ ਪ੍ਰਤੀਕ ਹੈ। ਕੰਨਿਆ ਪੂਜਨ ਸਾਨੂੰ ਧੀਆਂ ਦੇ ਸਤਿਕਾਰ, ਉਨ੍ਹਾਂ ਦੀ ਮਹੱਤਤਾ ਅਤੇ ਸਮਾਜ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਯਾਦ ਦਿਵਾਉਂਦਾ ਹੈ। ਇਸੇ ਤਰ੍ਹਾਂ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ ਅਤੇ ਜੈਪਾਲ ਗਰਗ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਪਰੰਪਰਾਵਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਭਾਵਨਾ ਵੀ ਪੈਦਾ ਕਰਦੇ ਹਨ। ਦੁਰਗਾ ਅਸ਼ਟਮੀ ਦਾ ਇਹ ਸਮਾਗਮ ਸਕੂਲ ਵਿਚ ਭਾਰਤੀ ਸੱਭਿਆਚਾਰ ਅਤੇ ਪ੍ਰੰਪਰਾਵਾਂ ਪ੍ਰਤੀ ਆਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨਾਰੀ ਸਤਿਕਾਰ ਦਾ ਪ੍ਰੇਰਣਾਦਾਇਕ ਸੰਦੇਸ਼ ਦੇਣ ਵਾਲਾ ਸਾਬਤ ਹੋਇਆ।