17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਤੀਰ-ਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ ਸਹੂਲਤਾਂ ਦਾ ਉਦਘਾਟਨ

ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਖੇਡਾਂ ਵਿਚ ਮਾਹਿਰ ਬਣਾਉਣ ਦੇ ਮਕਸਦ ਨਾਲ ਤੀਰ-ਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ (ਗੰਨ ਸ਼ੂਟਿੰਗ) ਦੇ ਆਧੁਨਿਕ ਸਾਧਨਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਨਵੇਂ ਉਪਰਾਲੇ ਨਾਲ ਯੂਨੀਵਰਸਿਟੀ ਦੇ ਲਗਭਗ 200 ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 18-10-2026
ਤਲਵੰਡੀ ਸਾਬੋ, 17 ਅਕਤੂਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਵਿਦਿਆਰਥੀਆਂ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਖੇਡਾਂ ਵਿਚ ਮਾਹਿਰ ਬਣਾਉਣ ਦੇ ਮਕਸਦ ਨਾਲ ਤੀਰ-ਅੰਦਾਜ਼ੀ ਅਤੇ ਨਿਸ਼ਾਨੇਬਾਜ਼ੀ (ਗੰਨ ਸ਼ੂਟਿੰਗ) ਦੇ ਆਧੁਨਿਕ ਸਾਧਨਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਨਵੇਂ ਉਪਰਾਲੇ ਨਾਲ ਯੂਨੀਵਰਸਿਟੀ ਦੇ ਲਗਭਗ 200 ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਯੂਨੀਵਰਸਿਟੀ ਦੇ ਦਰਬਾਰ ਸਾਹਿਬ ਵਿਖੇ ਅਰਦਾਸ ਨਾਲ ਹੋਈ, ਜਿਸ ਵਿਚ ਨਵੀਆਂ ਖੇਡ ਸਹੂਲਤਾਂ ਦੇ ਸਫਲਤਾਪੂਰਵਕ ਆਗਾਜ਼ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਆਸ਼ੀਰਵਾਦ ਲਿਆ ਗਿਆ। ਇਸ ਮੌਕੇ ਰਜਿਸਟਰਾਰ ਡਾ. ਸਵਰਨ ਸਿੰਘ, ਡਾਇਰੈਕਟਰ ਆਈ.ਕਿਊ.ਏ.ਸੀ.ਡਾ. ਸੁਖਜੀਤ ਸਿੰਘ, ਡੀਨ ਵਿਦਿਆਰਥੀ ਭਲਾਈ ਡਾ. ਜਨਪ੍ਰੀਤ ਸਿੰਘ ਅਤੇ ਡਾਇਰੈਕਟਰ ਖੇਡਾਂ ਡਾ. ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਭਾਗੀ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ। ਅਰਦਾਸ ਉਪਰੰਤ ਰਜਿਸਟਰਾਰ ਡਾ. ਸਵਰਨ ਸਿੰਘ ਨੇ ਰਿਬਨ ਕੱਟ ਕੇ ਗੰਨ ਸ਼ੂਟਿੰਗ ਹਾਲ ਦਾ ਉਦਘਾਟਨ ਕੀਤਾ ਅਤੇ ਬਾਅਦ ਚ ਤੀਰ-ਅੰਦਾਜ਼ੀ ਸੁਵਿਧਾ ਦਾ ਵੀ ਰਸਮੀ ਉਦਘਾਟਨ ਕੀਤਾ ਗਿਆ। ਯੂਨੀਵਰਸਿਟੀ ਪ੍ਰਬੰਧਕਾਂ ਮੁਤਾਬਿਕ ਇਨ੍ਹਾਂ ਨਵੀਆਂ ਖੇਡ ਸਹੂਲਤਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਅਨੁਸ਼ਾਸਨ, ਇਕਾਗਰਤਾ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਨੂੰ ਪੈਦਾ ਕਰਨਾ ਹੈ, ਤਾਂ ਜੋ ਉਹ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮੁਕਾਬਲੇ ਦੀਆਂ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈ ਸਕਣ।
Ad Position 22
No active advertisement
ਪਿਛਲੀ ਖ਼ਬਰ ਕੋਟਸ਼ਮੀਰ ਦੇ ਵਸਨੀਕ ਪਰਮਜੀਤ ਸਿੰਘ ਪੰਮਾ ਬਠਿੰਡਾ ਦਿਹਾਤੀ ਤੋਂ ‘ਆਪ’ ਦੇ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰਸੇਵਕ ਸਿੰਘ ਬਾਬਾ ਜ਼ਿਲ੍ਹਾ ਜੁਆਇੰਟ ਸਕੱਤਰ (ਕਿਸਾਨ ਵਿੰਗ) ਨਿਯੁਕਤ
Ad Position 24