19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

‘ਆਪ’ ਆਗੂ ਬੂਟਾ ਜਲਾਲ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸੈਕਟਰੀ ਨਿਯੁਕਤ

ਭਗਤਾ ਭਾਈਕਾ, 18 ਅਕਤੂਬਰ-(ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਚੋਣਾਂ 2027 ਨੂੰ ਲੈ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮਿਹਨਤੀ ਅਤੇ ਜ਼ਿੰਮੇਵਾਰ ਆਗੂਆਂ ਨੂੰ ਅਹੁਦੇਦਾਰੀਆਂ ਦੇ ਕੇ ਲਗਾਤਾਰ ਡਿਊਟੀਆਂ ਸੰਭਾਲੀਆਂ ਜਾ ਰਹੀਆਂ ਹਨ। ਇਸੇ ਹੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦਿਆ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸੂਬੇ ਦੇ ਵੱਖ-ਵੱਖ ਅਹੁਦੇਦਾਰ ਲਗਾਉਣ ਦੇ ਨਾਲ-ਨਾਲ ਹਲਕਾ ਰਾਮਪੁਰਾ ਫੂਲ ਨਾਲ ਸੰਬੰਧਿਤ ਸਰਗਰਮ ਮਿਹਨਤੀ ਆਗੂ ਬੂਟਾ ਸਿੰਘ ਜਲਾਲ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 19-10-2026
ਭਗਤਾ ਭਾਈਕਾ, 18 ਅਕਤੂਬਰ-(ਸੁਖਪਾਲ ਸਿੰਘ ਸੋਨੀ)- ਵਿਧਾਨ ਸਭਾ ਚੋਣਾਂ 2027 ਨੂੰ ਲੈ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮਿਹਨਤੀ ਅਤੇ ਜ਼ਿੰਮੇਵਾਰ ਆਗੂਆਂ ਨੂੰ ਅਹੁਦੇਦਾਰੀਆਂ ਦੇ ਕੇ ਲਗਾਤਾਰ ਡਿਊਟੀਆਂ ਸੰਭਾਲੀਆਂ ਜਾ ਰਹੀਆਂ ਹਨ। ਇਸੇ ਹੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦਿਆ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਸੂਬੇ ਦੇ ਵੱਖ-ਵੱਖ ਅਹੁਦੇਦਾਰ ਲਗਾਉਣ ਦੇ ਨਾਲ-ਨਾਲ ਹਲਕਾ ਰਾਮਪੁਰਾ ਫੂਲ ਨਾਲ ਸੰਬੰਧਿਤ ਸਰਗਰਮ ਮਿਹਨਤੀ ਆਗੂ ਬੂਟਾ ਸਿੰਘ ਜਲਾਲ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਸ. ਜਲਾਲ ਦੀ ਨਿਯੁਕਤੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬੂਟਾ ਸਿੰਘ ਜਲਾਲ ਜੋ ਕਿ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਸ. ਜਲਾਲ ਪਿਛਲੇ ਸਮੇਂ ਤੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਸਰਗਰਮੀ ਨਾਲ ਸੇਵਾਵਾਂ ਕਰਦੇ ਆ ਰਹੇ ਹਨ। ‘ਅਜੀਤ’ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਸੈਕਟਰੀ ਬੂਟਾ ਸਿੰਘ ਜਲਾਲ ਨੇ ਨਿਯੁਕਤੀ ਨੂੰ ਲੈ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਮੁਨੀਸ਼ ਸਿਸੋਦਿਆ ਅਤੇ ਅਮਨ ਅਰੋੜਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਦੱਸਣ, ਕਿ ਨਸ਼ਿਆਂ ਦੀ ਸਪਲਾਈ ਰੋਕਣ ਲਈ ਕੇਂਦਰ ਨੇ ਕੀ ਕੀਤਾ- ਨੀਲ ਗਰਗ ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦਾ ਸ਼ਿਮਲਾ ਵਿਖੇ ਰਾਜ-ਪੁਰਸਕਾਰ ਅਤੇ ਹੈਕਿੰਗ-ਟੈਕ੍ਰਿੰਗ ਕੈਂਪ
Ad Position 24