19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਐਮ.ਈ.ਐਸ. ਕੰਟਰੈਕਟ ਮਜ਼ਦੂਰ ਯੂਨੀਅਨ ਸੀਟੂ ਦੀ ਮੀਟਿੰਗ ਨਿਰਮਲ ਸਿੰਘ ਨਿੰਮਾ ਵਿੱਤ ਸਕੱਤਰ ਚੁਣੇ

ਬਠਿੰਡਾ, 18 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਐਮ. ਈ.

Ad Position 21
No active advertisement
ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਐਮ.ਈ.ਐਸ. ਕੰਟਰੈਕਟ ਮਜ਼ਦੂਰ ਯੂਨੀਅਨ ਸੀਟੂ ਦੀ ਅਹਿਮ ਮੀਟਿੰਗ ਸੀਟੂ ਦਫ਼ਤਰ ਬਠਿੰਡਾ ਵਿਖੇ ਯੂਨੀਅਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਸੀਟੂ ਦੇ ਸੂਬਾਈ ਆਗੂ ਬਲਕਾਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਕਿਰਤ ਨੀਤੀਆਂ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੇ 29 ਕਿਰਤ ਕਾਨੂੰਨਾਂ ਦੀ ਥਾਂ ਚਾਰ ਲੇਬਰ ਕੋਡ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਯੂਨੀਅਨ ਦੇ ਪ੍ਰਧਾਨ ਪ੍ਰਦੀਪ ਸਿੰਘ ਨੇ ਠੇਕੇਦਾਰਾਂ ਵਲੋਂ ਕੰਮ ਤੋਂ ਹਟਾਏ ਗਏ ਵਰਕਰਾਂ ਦੀ ਨੌਕਰੀ ਬਹਾਲ ਕਰਵਾਉਣ ਅਤੇ ਮਹਿਕਮੇ ਵਿਚ ਰੈਗੂਲਰ ਕਰਵਾਉਣ ਸਬੰਧੀ ਚੰਡੀਗੜ੍ਹ ਦੀ ਲੇਬਰ ਕੋਰਟ ਵਿਚ ਚੱਲ ਰਹੇ ਕੇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਜਥੇਬੰਦੀ ਦੇ ਆਗੂਆਂ ਨਾਲ ਤਾਲਮੇਲ ਬਣਾਈ ਰੱਖਣ। ਮੀਟਿੰਗ ਦੌਰਾਨ ਯੂਨੀਅਨ ਦੇ ਵਿੱਤ ਸਕੱਤਰ ਸੁਖਮੰਦਰ ਸਿੰਘ ਵਲੋਂ ਘਰੇਲੂ ਰੁਝੇਵਿਆਂ ਕਾਰਨ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਮਰੱਥਾ ਪ੍ਰਗਟ ਕਰਦਿਆਂ ਦਿੱਤਾ ਗਿਆ ਅਸਤੀਫ਼ਾ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਸ ਉਪਰੰਤ ਨਿਰਮਲ ਸਿੰਘ ਨਿੰਮਾ ਨੂੰ ਸਰਬਸੰਮਤੀ ਨਾਲ ਨਵਾਂ ਵਿੱਤ ਸਕੱਤਰ ਚੁਣਿਆ ਗਿਆ। ਯੂਨੀਅਨ ਆਗੂਆਂ ਅਨੁਸਾਰ ਸੀਟੂ ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਲਿਆ ਗਿਆ। ਇਸ ਮੌਕੇ ਗਿਆਨ ਸਿੰਘ, ਦਰਸ਼ਨ ਸਿੰਘ, ਮੁਹੱਬਤ ਸਿੰਘ, ਪਰਮਜੀਤ ਸਿੰਘ, ਹਰਕੀਰਤ ਸਿੰਘ, ਸੁਖਰਾਜ ਸਿੰਘ, ਹਰਦੇਵ ਸਿੰਘ, ਬੇਅੰਤ ਸਿੰਘ, ਮਨਜੀਤ ਸਿੰਘ, ਅਸ਼ੋਕ ਕੁਮਾਰ, ਤੇਜ਼ ਸਿੰਘ, ਬਲਕਰਨ ਸਿੰਘ, ਨਿਰਮਲ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ ’ਚੋਂ ਓਵਰਆਲ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਬਠਿੰਡਾ ਜ਼ਿਲ੍ਹੇ ’ਚ ਸੜਕ ਸੁਰੱਖਿਆ ਫੋਰਸ ਕੋਲ ਆਏ ਢਾਈ ਸਾਲਾਂ ਦੌਰਾਨ 1681 ਹਾਦਸਿਆਂ ਦੇ ਕੇਸ ਗੱਡੀਆਂ ਦੀ ਗਿਣਤੀ, ਮੁਰੰਮਤ...
Ad Position 24