ਸਹਿਕਾਰੀ ਸਭਾਵਾਂ ਪਥਰਾਲਾ ਵਿਖੇ ਖੇਤੀਬਾੜੀ ਸੰਭਾਲ ਬਾਰੇ ਜਾਗਰੂਕ ਕੈਂਪ ਲਗਾਇਆ
ਸੰਗਤ ਮੰਡੀ, 18 ਅਕਤੂਬਰ (ਅੰਮ੍ਰਿਤ ਸ਼ਰਮਾ)- ਪਨਕੋਫੈੱਡ ਚੰਡੀਗੜ੍ਹ ਦੇ ਐਮ. ਡੀ.
ਸੰਗਤ ਮੰਡੀ, 18 ਅਕਤੂਬਰ (ਅੰਮ੍ਰਿਤ ਸ਼ਰਮਾ)- ਪਨਕੋਫੈੱਡ ਚੰਡੀਗੜ੍ਹ ਦੇ ਐਮ.ਡੀ. ਸੁੱਖਾ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਪਥਰਾਲਾ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸੇਵਾ ਵਿਖੇ ਕਿਸਾਨ ਜਾਗਰੂਕ ਕੈਂਪ ਲਗਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਠਿੰਡਾ ਸਹਿਕਾਰੀ ਯੂਨੀਅਨ ਦੇ ਮੈਨੇਜਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਬਠਿੰਡਾ ਦੇ ਡਿਪਟੀ ਰਜਿਸਟਰਾਰ ਸੋਨੂੰ ਮਹਾਜਨ ਦੀ ਅਗਵਾਈ ਵਿਚ ਲਗਾਏ ਗਏ ਖੇਤੀਬਾੜੀ ਸੇਵਾਵਾਂ ਜਾਗਰੂਕ ਕੈਂਪ ਵਿਚ ਸ਼ਾਮਿਲ ਕਿਸਾਨਾਂ ਨਾਲ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਸਕੀਮਾਂ, ਆਰਗੈਨਿਕ ਖਾਦਾਂ ਦੀ ਵਰਤੋ ਅਤੇ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਦੀ ਜ਼ਿੰਦਗੀ ਦੀਆਂ ਲੋੜਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਝੋਨੇ ਦੇ ਚਾਲੂ ਸੀਜ਼ਨ ਵਿਚ ਪਰਾਲੀ ਨੂੰ ਅੱਗ ਨਾਹ ਲਗਾਉਣ ਨਾਲ ਵਾਤਾਵਰਨ ਸਾਫ਼-ਸੁਥਰਾ ਰੱਖਣ ਲਈ ਹਾਜ਼ਰ ਕਿਸਾਨਾਂ ਨੂੰ ਅਪੀਲ ਕੀਤੀ ਗਈ। ਸਹਿਕਾਰਤਾ ਵਿਭਾਗ ਨਾਲ ਸਬੰਧਿਤ ਅਫ਼ਸਰਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ, ਮਨੁੱਖੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਪਰਾਲੀ ਨੂੰ ਖੇਤਾਂ ਵਿਚ ਵਾਹੁਣ ਨਾਲ ਫ਼ਸਲਾਂ ਨੂੰ ਮੁਫ਼ਤ ਵਿਚ ਮਿਲਣ ਵਾਲੇ ਜ਼ਰੂਰੀ ਤੱਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ, ਕੁਲਵੰਤ ਸਿੰਘ, ਸੁਰਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।