ਵਿਸ਼ਵ ਭੋਜਨ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸੈਮੀਨਾਰ ਅਤੇ ਪੋਸਟਰ ਪ੍ਰਦਰਸ਼ਨੀ
ਤਲਵੰਡੀ ਸਾਬੋ, 18 ਅਕਤੂਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਵਲੋਂ ਵਿਸ਼ਵ ਭੋਜਨ ਦਿਵਸ ਮੌਕੇ ਸੈਮੀਨਾਰ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਤੇ ਬਾਅਦ ‘ਚ ਪੋਸਟਰਾਂ ਦੀ ਨੁਮਾਇਸ਼ ਲਗਾਈ ਗਈ। ਸੈਮੀਨਾਰ ’ਚ ਡਾ.
ਤਲਵੰਡੀ ਸਾਬੋ, 18 ਅਕਤੂਬਰ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਗਰੀਕਲਚਰ ਵਲੋਂ ਵਿਸ਼ਵ ਭੋਜਨ ਦਿਵਸ ਮੌਕੇ ਸੈਮੀਨਾਰ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ ਤੇ ਬਾਅਦ ‘ਚ ਪੋਸਟਰਾਂ ਦੀ ਨੁਮਾਇਸ਼ ਲਗਾਈ ਗਈ। ਸੈਮੀਨਾਰ ’ਚ ਡਾ.ਬਲਰਾਜ ਸਿੰਘ ਵਾਈਸ ਚਾਂਸਲਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, ਜਦੋਂਕਿ ਡਾ.ਜਗਤਾਰ ਸਿੰਘ ਧੀਮਾਨ ਪਰੋ.ਵਾਈਸ ਚਾਂਸਲਰ ਨੇ ਆਪਣੇ ਸੁਆਗਤੀ ਭਾਸ਼ਣ ’ਚ ਭੋਜਨ ਦੀ ਮਹੱਤਤਾ, ਇਤਿਹਾਸ, ਬਦਲਾਅ ਅਤੇ ਇਸ ਨਾਲ ਜੁੜੇ ਇਤਿਹਾਸਿਕ ਤੱਥਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੁੱਖ ਵਕਤਾ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਖ਼ੁਰਾਕ ਉਤਪਾਦਨ ਦੇ ਖੇਤਰ ਵਿਚ ਭਾਰਤ ਵਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਪ੍ਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਦੱਸਿਆ ਕਿ ਭਾਰਤ ਆਜ਼ਾਦੀ ਸਮੇਂ ਆਪਣੇ ਲਈ ਵਿਦੇਸ਼ਾਂ ਤੋਂ ਅਨਾਜ ਦਾ ਆਯਾਤ ਕਰਦਾ ਸੀ, ਪਰ ਹੁਣ ਭਾਰਤੀ ਖੇਤੀ ਵਿਗਿਆਨੀਆਂ ਦੇ ਯਤਨਾਂ, ਕਿਸਾਨਾਂ ਦੀ ਮਿਹਨਤ ਅਤੇ ਸਰਕਾਰਾਂ ਦੀਆਂ ਕਿਸਾਨ ਹਿਤੈਸ਼ੀ ਨੀਤੀਆਂ ਸਦਕਾ ਭਾਰਤ ਕਰੋੜਾਂ ਲੋਕਾਂ ਨੂੰ ਭੋਜਨ ਉਪਲੱਬਧ ਕਰਵਾਉਣ ਤੋਂ ਬਾਅਦ ਵੀ ਅਨਾਜ ਦਾ ਨਿਰਯਾਤ ਕਰਦਾ ਹੈ। ਡਾ. ਧੀਮਾਨ ਨੇ ਉੱਘੇ ਖੇਤੀ ਵਿਗਿਆਨੀ ਡਾ. ਸਵਾਮੀ ਨਾਥਨ ਦੇ ਬੋਲ ‘ਕੁਝ ਵੀ ਠੀਕ ਨਹੀਂ ਹੋਵੇਗਾ, ਜੇਕਰ ਖੇਤੀ ਗਲਤ ਹੋ ਗਈ’ ਦਾ ਜ਼ਿਕਰ ਕਰਦਿਆਂ ਸਭਨਾਂ ਨੂੰ ਭੋਜਨ ਦੀ ਬਰਬਾਦੀ ਰੋਕਣ, ਇਸ ਦੀ ਸਾਂਭ-ਸੰਭਾਲ ਲਈ ਜਾਗਰੂਕ ਰਹਿਣ ਦਾ ਪ੍ਰਣ ਕਰਨ ਵਾਸਤੇ ਪ੍ਰੇਰਿਤ ਕੀਤਾ। ਡਾ. ਕੰਵਲਜੀਤ ਕੌਰ ਨਿਰਦ ੇਸ਼ਕ ਯੁਵਾ ਮਾਮਲੇ ਅਤੇ ਸੱਭਿਆਚਾਰ ਅਤੇ ਡਾ. ਧੀਮਾਨ ਨੇ ਵਿਦਿਆਰਥੀਆਂ ਵਲੋਂ ਭੋਜਨ ਸੁਰੱਖਿਆ ਨਾਲ ਸੰਬੰਧਿਤ ਬਣਾਏ ਪੋਸਟਰਾਂ ਲਈ ਜੱਜ ਦੀ ਭੂਮਿਕਾ ਅਦਾ ਕੀਤੀ। ਜਦ ਕਿ ਡਾ.ਬਹਾਦਰਜੀਤ ਸਿੰਘ ਨੇ ਧੰਨਵਾਦੀ ਸ਼ਬਦ ਕਹੇ। ਆਯੋਜਕਾਂ ਵਲੋਂ ਜੇਤੂਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।