20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਨਰੇਗਾ ਮਜ਼ਦੂਰਾਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਸੰਗਤ ਮੂਹਰੇ ਧਰਨਾ

ਸੰਗਤ ਮੰਡੀ, 19 ਅਕਤੂਬਰ (ਅੰਮ੍ਰਿਤ ਸ਼ਰਮਾ)- ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਬੀ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਸੰਗਤ ਮੰਡੀ, 19 ਅਕਤੂਬਰ (ਅੰਮ੍ਰਿਤ ਸ਼ਰਮਾ)- ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ ਹੇਠ ਬੀ.ਡੀ.ਪੀ.ਓ. ਦਫ਼ਤਰ ਸੰਗਤ ਦੇ ਸਾਹਮਣੇ ਨਰੇਗਾ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਮਿੱਠੂ ਸਿੰਘ ਘੁੱਦਾ ਨੇ ਕਿਹਾ ਕਿ ਸੰਗਤ ਬਲਾਕ ਅੰਦਰ ਮਨਰੇਗਾ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਗਰੀਬ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ ਅਤੇ ਜੇ ਕੰਮ ਦਿੱਤਾ ਵੀ ਜਾਂਦਾ ਹੈ ਤਾਂ ਉਨ੍ਹਾਂ ਦੀ ਮਜ਼ਦੂਰੀ ਸਮੇਂ ਸਿਰ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾਅਲੀ ਜਾਬ ਕਾਰਡ ਬਣਾ ਕੇ ਧਾਂਦਲੀ ਕੀਤੀ ਜਾ ਰਹੀ ਹੈ, ਜਦੋਂ ਕਿ ਅਸਲ ਲੋੜਵੰਦ ਮਜ਼ਦੂਰਾਂ ਦੇ ਜਾਬ ਕਾਰਡ ਬਣਾਏ ਹੀ ਨਹੀਂ ਜਾ ਰਹੇ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਮੁੱਖ ਮੰਗਾਂ ‘ਚ ਮਨਰੇਗਾ ਤਹਿਤ ਹਰ ਮਜ਼ਦੂਰ ਨੂੰ ਸਾਲ ਵਿਚ 200 ਦਿਨ ਦਾ ਕੰਮ ਯਕੀਨੀ ਕੀਤਾ ਜਾਵੇ, ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਰੋਜ਼ਾਨਾ ਕੀਤੀ ਜਾਵੇ, ਸਾਰੇ ਲੋੜਵੰਦ ਪਰਿਵਾਰਾਂ ਦੇ ਜਾਬ ਕਾਰਡ ਤੁਰੰਤ ਬਣਾਏ ਜਾਣ, ਬਕਾਇਆ ਰਹਿੰਦੀ ਮਜ਼ਦੂਰੀ ਦਾ ਭੁਗਤਾਨ ਤੁਰੰਤ ਕੀਤਾ ਜਾਵੇ, ਕੰਮ ਵਾਲੀ ਥਾਂ ਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਛਾਂ ਅਤੇ ਮੈਡੀਕਲ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਆਗੂਆਂ ਨੇ ਬੀ.ਡੀ.ਪੀ.ਓ. ਸੰਗਤ ਨੂੰ ਮੰਗ-ਪੱਤਰ ਸੌਂਪਿਆ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਬਲਾਕ ਪੱਧਰ ਤੇ ਪੱਕਾ ਮੋਰਚਾ ਲਗਾਇਆ ਜਾਵੇਗਾ। ਇਸ ਧਰਨੇ ਵਿਚ ਪੰਜਾਬ ਖੇਤ ਮਜ਼ਦੂਰ ਸਭਾ ਦੇ ਵੱਡੀ ਗਿਣਤੀ ਵਿਚ ਮਜ਼ਦੂਰ ਅਤੇ ਔਰਤਾਂ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਰਵ ਆਂਗਣਵਾੜੀ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ 23 ਨੂੰ ਅਗਲੀ ਖ਼ਬਰ ਮੋਟਰਸਾਈਕਲ ਖੰਬੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ
Ad Position 24