ਅੱਖਾਂ ’ਚ ਦਰਦ, ਲਾਲੀ, ਨਜ਼ਰ ਘੱਟ ਹੋਣ ’ਤੇ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਲਵੋ- ਡਾ. ਸ਼ੈਲੀ ਅਰੋੜਾ
ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)-ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਨਿਰਦੇਸ਼ਾਂ ਮੁਤਾਬਕ ਸੀਨੀਅਰ ਮੈਡੀਕਲ ਅਫ਼ਸਰ ਡਾ.
ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)-ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਦੇ ਨਿਰਦੇਸ਼ਾਂ ਮੁਤਾਬਕ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ੈਲੀ ਅਰੋੜਾ ਦੀ ਅਗਵਾਈ ਚ ਸੀ.ਐਚ.ਸੀ.ਬਾਲਿਆਂਵਾਲੀ ਵਿਖੇ ਵਿਸ਼ਵ ਦ੍ਰਿਸ਼ਟੀ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ੈਲੀ ਅਰੋੜਾ ਨੇ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹਨ ਅਤੇ ਇਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਅੱਖਾਂ ਚ ਦਰਦ, ਲਾਲੀ, ਧੁੰਦਲਾ ਦਿਖਾਈ ਦੇਣ ਜਾਂ ਨਜ਼ਰ ਘੱਟ ਹੋਣ ਵਰਗੇ ਲੱਛਣਾਂ ਨੂੰ ਅਣਗੌਲਿਆ ਨਹੀਂ ਕਰਨਾ ਚਾਹੀਦਾ ਅਤੇ ਅਜਿਹੀ ਸਥਿਤੀ ਵਿੱਚ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਸਮੇਂ-ਸਮੇਂ ’ਤੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਡਾ. ਕਮਲਜੀਤ ਸਿੰਘ ਨੇ ਕਿਹਾ ਕਿ ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਸ਼ੂਗਰ ਦੇ ਮਰੀਜ਼ਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਫ਼ੋਨ ਅਤੇ ਕੰਪਿਊਟਰ ਦੀ ਵਰਤੋਂ ਦੌਰਾਨ ਅੱਖਾਂ ਨੂੰ ਵਿਚਕਾਰ-ਵਿਚਕਾਰ ਆਰਾਮ ਦੇਣ, ਪੜ੍ਹਨ ਸਮੇਂ ਢੁੱਕਵੀਂ ਰੌਸ਼ਨੀ ਦਾ ਪ੍ਰਬੰਧ ਕਰਨ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ, ਸੁਰਿੰਦਰ ਕੌਰ, ਡਾ: ਕਮਲਦੀਪ ਸਿੰਘ ਸੀ.ਐਚ.ਓ, ਰਵਿੰਦਰ ਕੌਰ ਨਰਸਿੰਗ ਸਿਸਟਰ, ਸਤਪਾਲ ਸਿੰਘ ਅਤੇ ਪਿੰਡ ਵਾਸੀ ਆਦਿ ਹਾਜ਼ਰ ਸਨ।