ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ
ਰਾਮਾਂ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਮਨਮੋਹਕ ਝਾਕੀਆਂ, ਨਾਟਕੀ ਪੇਸ਼ਕਾਰੀਆਂ ਅਤੇ ਰਾਵਣ ਦਹਿਨ ਕਰਵਾਇਆ ਗਿਆ।
ਸ
ਸੇਂਟ ਜ਼ੇਵੀਅਰ ਸਕੂਲ ਵਿਖੇ ਦੁਸਹਿਰਾ ਦਾ ਤਿਉਹਾਰ ਮਨਾਉਣ ਦਾ ਦ੍ਰਿਸ਼। ਤਸਵੀਰ: ਗੁਰਪ੍ਰੀਤ ਸਿੰਘ ਅਰੋੜਾ
20-10-2026
ਰਾਮਾਂ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ, ਜੱਜਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਮਨਮੋਹਕ ਝਾਕੀਆਂ, ਨਾਟਕੀ ਪੇਸ਼ਕਾਰੀਆਂ ਅਤੇ ਰਾਵਣ ਦਹਿਨ ਕਰਵਾਇਆ ਗਿਆ। ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਜੈਪਾਲ ਗਰਗ ਅਤੇ ਨਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਭਗਵਾਨ ਸ੍ਰੀ ਰਾਮ ਦੇ ਜੀਵਨ ‘ਤੇ ਆਧਾਰਿਤ ਸੀਤਾ ਹਰਨ ਦੀ ਨਾਟਕੀ ਪੇਸ਼ਕਾਰੀ ਰਹੀ। ਇਸ ਮੌਕੇ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਸਾਰਿਆਂ ਨੂੰ ਦੁਸਹਿਰੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਰਾਵਣ ਦਹਿਨ ਦਾ ਅਸਲ ਅਰਥ ਕੇਵਲ ਪੁਤਲੇ ਨੂੰ ਸਾੜਨਾ ਨਹੀਂ, ਸਗੋਂ ਆਪਣੇ ਅੰਦਰਲੇ ਹੰਕਾਰ, ਕ੍ਰੋਧ, ਲੋਭ ਅਤੇ ਦਵੈਸ਼ ਵਰਗੇ ਔਗੁਣਾਂ ਨੂੰ ਖ਼ਤਮ ਕਰਨਾ ਹੈ। ਪ੍ਰਬੰਧਕੀ ਕਮੇਟੀ ਦੇ ਮੈਂਬਰ ਨਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਦੁਸਹਿਰਾ ਸਾਨੂੰ ਸੱਚਾਈ, ਅਨੁਸ਼ਾਸਨ ਅਤੇ ਸੰਜਮ ਦੀ ਮਹੱਤਤਾ ਸਿਖਾਉਂਦਾ ਹੈ। ਉਨ੍ਹਾਂ ਵਿਦਿ ਆਰਥੀਆਂ ਨੂੰ ਨਸ਼ਿਆਂ ਅਤੇ ਨਕਾਰਾਤਮਿਕ ਸੋਚ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਜੈਪਾਲ ਗਰਗ ਨੇ ਕਿਹਾ ਕਿ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਭਾਰਤੀ ਪਰੰਪਰਾਵਾਂ ਨਾਲ ਜੁੜਨ ਦਾ ਮੌਕਾ ਦਿੰਦੇ ਹਨ।