ਐਸ.ਡੀ.ਐਮ. ਨੇ ਕੋਠੇ ਟਿੱਬਾ ਸਾਹਿਬ ਪਹੁੰਚ ਕੇ ਦੇਖਿਆ ਗੜੇਮਾਰੀ ਨਾਲ ਨੁਕਸਾਨੀ ਫਸਲ ਦਾ ਰਕਬਾ
ਮਹਿਰਾਜ, 19 ਅਕਤੂਬਰ (ਸੁਖਪਾਲ ਮਹਿਰਾਜ)- ਨਗਰ ਮਹਿਰਾਜ ਦੇ ਕੋਠੇ ਟਿੱਬਾ ਸਾਹਿਬ ਵਿਖੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐਸ. ਡੀ.
ਮਹਿਰਾਜ, 19 ਅਕਤੂਬਰ (ਸੁਖਪਾਲ ਮਹਿਰਾਜ)- ਨਗਰ ਮਹਿਰਾਜ ਦੇ ਕੋਠੇ ਟਿੱਬਾ ਸਾਹਿਬ ਵਿਖੇ ਗੜੇਮਾਰੀ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਫੂਲ ਬਲਕਰਨ ਸਿੰਘ ਮਾਹਲ ਪਹੁੰਚੇ। ਇਸ ਮੌਕੇ ਗੜੇਮਾਰੀ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਕਿਸਾਨਾਂ ਨੇ ਉਨ੍ਹਾਂ ਨੂੰ ਨੁਕਸਾਨੀ ਝੋਨੇ ਦੀ ਫ਼ਸਲ ਦਿਖਾਉਂਦਿਆਂ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਐਸ.ਡੀ.ਐਮ. ਬਲਕਰਨ ਸਿੰਘ ਮਾਹਲ ਨੇ ਕਿਹਾ ਕਿ ਗਿਰਦਾਵਰੀ ਦੌਰਾਨ ਕਿਸੇ ਦੀ ਸਿਫ਼ਾਰਸ਼ ‘ਤੇ ਬਿਨਾਂ ਨੁਕਸਾਨ ਹੋਇਆ ਰਕਬਾ ਦਰਜ ਨਹੀਂ ਕੀਤਾ ਜਾਵੇਗਾ, ਸਗੋਂ ਨਿਯਮਾਂ ਅਨੁਸਾਰ ਅਸਲ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 25 ਫ਼ੀਸਦੀ ਨੁਕਸਾਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲੇਗਾ, ਜਦਕਿ ਨਿਰਧਾਰਿਤ ਨਿਯਮਾਂ ਤਹਿਤ ਯੋਗ ਪਾਏ ਜਾਣ ਵਾਲੇ ਕਿਸਾਨਾਂ ਨੂੰ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਦਾ ਕੰਮ ਇੱਕ-ਦੋ ਦਿਨਾਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਅਤੇ ਫ਼ਸਲ ਦੇ ਨੁਕਸਾਨ ਸਬੰਧੀ ਕਈ ਮਸਲੇ ਉਠਾਏ। ਕਿਸਾਨਾਂ ਵਲੋਂ ਮਸਲਿਆਂ ਦੇ ਹੱਲ ਦੀ ਮੰਗ ਕੀਤੇ ਜਾਣ ‘ਤੇ ਐਸ.ਡੀ.ਐਮ. ਨੇ ਕਿਹਾ ਕਿ ਕੁਝ ਮਾਮਲੇ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।