ਪਿੰਡ ਰਾਮਪੁਰਾ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ਾ ਮੇਲੇ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਚਾਉਕੇ, 9 ਨਵੰਬਰ (ਮਨਜੀਤ ਸਿੰਘ ਘੜੈਲੀ): ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੀ. ਐੱਮ ਸ਼੍ਰੀ ਸਕੂਲਾਂ ’ਚ ਆਯੋਜਿਤ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਾਮਪੁਰਾ ਪਿੰਡ ਦੇ ਹੋਣਹਾਰ ਵਿਦਿਆਰਥੀਆਂ ਅਨਮੋਲਪ੍ਰੀਤ ਕੌਰ ਅਤੇ ਲਵਜੋਤ ਕੌਰ ਜਮਾਤ ਦਸਵੀਂ ਨੇ ਬਲਾਕ ’ਚੋਂ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਚਮਕਾਇਆ।
ਚਾਉਕੇ, 9 ਨਵੰਬਰ (ਮਨਜੀਤ ਸਿੰਘ ਘੜੈਲੀ): ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਪੀ.ਐੱਮ ਸ਼੍ਰੀ ਸਕੂਲਾਂ ’ਚ ਆਯੋਜਿਤ ਬਲਾਕ ਪੱਧਰੀ ਵਿਸ਼ਾ ਮੇਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰਾਮਪੁਰਾ ਪਿੰਡ ਦੇ ਹੋਣਹਾਰ ਵਿਦਿਆਰਥੀਆਂ ਅਨਮੋਲਪ੍ਰੀਤ ਕੌਰ ਅਤੇ ਲਵਜੋਤ ਕੌਰ ਜਮਾਤ ਦਸਵੀਂ ਨੇ ਬਲਾਕ ’ਚੋਂ ਦੂਜਾ ਸਥਾਨ ਪ੍ਰਾਪਤ ਕਰ ਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਚਮਕਾਇਆ। ਵੱਖ-ਵੱਖ ਵਿਸ਼ਿਆਂ ਅਤੇ ਥੀਮ ਆਧਾਰਿਤ ਮੇਲੇ ’ਚ ਸਕੂਲ ਦੇ ਪੰਜਾਬੀ ਅਧਿਆਪਕਾ ਡਾ. ਮਨਪ੍ਰੀਤ ਕੌਰ ਸਿੱਧੂ ਵਲੋਂ ਆਰਟ ਇੰਟੈਗਰੇਟਡ ਲਰਨਿੰਗ ਥੀਮ ਤਹਿਤ ਪੰਜਾਬੀ ਵਿਸ਼ੇ ਅਧੀਨ ਪੰਜਾਬੀ ਸੱਭਿਆਚਾਰ ਦੀ ਤਰਜਮਾਨੀ ਅਤੇ ਖ਼ੂਬਸੂਰਤ ਪੇਸ਼ਕਾਰੀ ਕਰਦਾ ਹੋਇਆ ਮਾਡਲ ਵਿਦਿਆਰਥੀਆਂ ਨੂੰ ਤਿਆਰੀ ਕਰਵਾ ਕੇ ਵਿਸ਼ਾ ਮੇਲੇ ’ਚ ਭਾਗ ਦਿਵਾਇਆ। ਜਿਸ ਨੇ ਕਿ ਬਲਾਕ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਪ੍ਰਿੰਸੀਪਲ ਜਸਬੀਰ ਸਿੰਘ ਨੇ ਸਵੇਰ ਦੀ ਸਭਾ ’ਚ ਸਨਮਾਨਿਤ ਕੀਤਾ ਅਤੇ ਸਮੂਹ ਸਟਾਫ਼ ਨੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ।