ਭਾਰਤ ਸਕਾਊਟ ਐਂਡ ਗਾਈਡ ਦਾ ਚਾਰ ਰੋਜ਼ਾ ਕੈਂਪ ਸਮਾਪਤ
ਚਾਉਕੇ, 9 ਨਵੰਬਰ (ਮਨਜੀਤ ਸਿੰਘ ਘੜੈਲੀ): ਭਾਰਤ ਸਕਾਊਟ ਐਂਡ ਗਾਈਡ ਤਹਿਤ ਚਾਰ ਰੋਜ਼ਾ ਤ੍ਰਿਤਿਆ ਸੋਪਾਨ ਕੈਂਪ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਅਤੇ ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਰਗਨਾਈਜਿੰਗ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਬਰਾੜ, ਡੀ. ਟੀ.
ਚਾਉਕੇ, 9 ਨਵੰਬਰ (ਮਨਜੀਤ ਸਿੰਘ ਘੜੈਲੀ): ਭਾਰਤ ਸਕਾਊਟ ਐਂਡ ਗਾਈਡ ਤਹਿਤ ਚਾਰ ਰੋਜ਼ਾ ਤ੍ਰਿਤਿਆ ਸੋਪਾਨ ਕੈਂਪ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਂਕਾਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ,ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਅਤੇ ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਰਗਨਾਈਜਿੰਗ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਬਰਾੜ, ਡੀ.ਟੀ.ਸੀ ਰਜਨੀਸ਼ ਬਾਂਸਲ ਅਤੇ ਡੀ.ਓ.ਸੀ ਗਾਈਡ ਰਵਿੰਦਰ ਕੌਰ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਰਣਜੀਤ ਸਿੰਘ ਦੀ ਅਗਵਾਈ ’ਚ ਲਗਾਇਆ ਗਿਆ। ਸਕਾਊਟ ਮਾਸਟਰ ਕਮਲਜੀਤ ਸਿੰਘ, ਹਰਪ੍ਰੀਤ ਸਿੰਘ ਜਟਾਣਾ, ਗੁਰਵਿੰਦਰ ਸਿੰਘ ਸਿੱਧੂ, ਰਮਨਦੀਪ ਕੌਰ ਅਤੇ ਤਨੂ ਬਜਾਜ ਨੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 80 ਵਿਦਿਆਰਥੀ ਨੂੰ ਚਾਰ ਦਿਨਾਂ ਕੈਂਪ ਦੌਰਾਨ ਬਾਖ਼ੂਬੀ ਸਿਖਲਾਈ ਦੇ ਕੇ ਕੈਂਪ ਨੂੰ ਸਫਲ ਬਣਾਇਆ। ਇਸ ਦੌਰਾਨ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ, ਦੇਸ਼ ਪ੍ਰੇਮ, ਸਮਾਜ ਸੇਵਾ, ਭਰਾਤਰੀ ਭਾਵ, ਟੀਮ ਵਰਕ, ਅਨੁਸ਼ਾਸਨ ਸਹਿਤ ਅਨੇਕਾਂ ਗੁਣ ਗ੍ਰਹਿਣ ਕੀਤੇ। ਅੰਤਿਮ ਦਿਨ ਕੈਂਪ ’ਚ ਮੁੱਖ ਮਹਿਮਾਨ ਵਜੋਂ ਸਰਕਾਰੀ ਸੈਕੰਡਰੀ ਸਕੂਲ ਚਾਉਕੇ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ, ਸਰਕਾਰੀ ਹਾਈ ਸਕੂਲ ਬੱਲੋ੍ਹ ਦੇ ਮੁੱਖ ਅਧਿਆਪਕਾ ਜੋਤੀ ਤੋਂ ਇਲਾਵਾ ਰੇਸ਼ਮ ਸਿੰਘ, ਪੁਨੀਤ ਗਰਗ ਆਦਿ ਸ਼ਾਮਿਲ ਹੋਏ। ਮਹਿਮਾਨਾਂ ਅਤੇ ਟੀਮ ਵਲੋਂ ਵੱਖ-ਵੱਖ ਗਤੀਵਿਧੀਆਂ ’ਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ। ਕੈਂਪ ਨੂੰ ਸਫਲ ਬਣਾਉਣ ’ਚ ਸਕੂਲ ਪ੍ਰਿੰਸੀਪਲ ਰਣਜੀਤ ਸਿੰਘ ਤੋਂ ਇਲਾਵਾ ਹਰਸ਼ਰਨ ਕੌਰ, ਗੁਰਸ਼ਰਨ ਕੌਰ, ਪਰਮਜੀਤ ਕੌਰ ਸਮੇਤ ਸਮੂਹ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਰਿਹਾ।