ਪਰਾਲੀ ਨਾ ਚੁੱਕਣ ’ਤੇ ਭੜਕੇ ਕੋਟਗੁਰੂ ਦੇ ਕਿਸਾਨ, ਖੇਤੀਬਾੜੀ ਅਧਿਕਾਰੀਆਂ ਨਾਲ ਹੋਈ ਤਿੱਖੀ ਤਕਰਾਰ
ਸੰਗਤ ਮੰਡੀ, 9 ਨਵੰਬਰ (ਸੁਖਤੇਜ ਧਾਲੀਵਾਲ)-ਪਰਾਲੀ ਪ੍ਰਬੰਧਨ ਨੂੰ ਲੈ ਕੇ ਪਿੰਡ ਕੋਟਗੁਰੂ ਦੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਉਸ ਸਮੇਂ ਤਿੱਖੀ ਤਕਰਾਰ ਹੋ ਗਈ, ਜਦੋਂ ਛੋਟੇ ਕਿਸਾਨਾਂ ਨੇ ਆਪਣੀ ਬੇਵੱਸੀ ਜ਼ਾਹਿਰ ਕਰਦਿਆਂ ਖੇਤਾਂ ਵਿਚ ਪਈ ਪਰਾਲੀ ਨਾ ਚੁੱਕੇ ਜਾਣ ਕਾਰਨ ਕਣਕ ਦੀ ਬਿਜਾਈ ਪ੍ਰਭਾਵਿਤ ਹੋਣ ਦਾ ਮੁੱਦਾ ਉਠਾਇਆ। ਕਿਸਾਨਾਂ ਨੇ ਬੇਲਰ ਮਾਲਕਾਂ ’ਤੇ ਦੋਸ਼ ਲਾਇਆ ਕਿ ਉਹ ਵੱਡੇ ਕਿਸਾਨਾਂ ਦੇ ਖੇਤਾਂ ਵਿਚੋਂ ਤਾਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ, ਪਰ ਛੋਟੇ ਕਿਸਾਨਾਂ ਦੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਚੁੱਕਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਪ
ਪਿੰਡ ਕੋਟਗੁਰੂ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਖੇਤੀਬਾੜੀ ਅਧਿਕਾਰੀ। ਤਸਵੀਰ: ਸੁਖਤੇਜ ਧਾਲੀਵਾਲ
10-11-2026
ਸੰਗਤ ਮੰਡੀ, 9 ਨਵੰਬਰ (ਸੁਖਤੇਜ ਧਾਲੀਵਾਲ)-ਪਰਾਲੀ ਪ੍ਰਬੰਧਨ ਨੂੰ ਲੈ ਕੇ ਪਿੰਡ ਕੋਟਗੁਰੂ ਦੇ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਿਚਕਾਰ ਉਸ ਸਮੇਂ ਤਿੱਖੀ ਤਕਰਾਰ ਹੋ ਗਈ, ਜਦੋਂ ਛੋਟੇ ਕਿਸਾਨਾਂ ਨੇ ਆਪਣੀ ਬੇਵੱਸੀ ਜ਼ਾਹਿਰ ਕਰਦਿਆਂ ਖੇਤਾਂ ਵਿਚ ਪਈ ਪਰਾਲੀ ਨਾ ਚੁੱਕੇ ਜਾਣ ਕਾਰਨ ਕਣਕ ਦੀ ਬਿਜਾਈ ਪ੍ਰਭਾਵਿਤ ਹੋਣ ਦਾ ਮੁੱਦਾ ਉਠਾਇਆ। ਕਿਸਾਨਾਂ ਨੇ ਬੇਲਰ ਮਾਲਕਾਂ ’ਤੇ ਦੋਸ਼ ਲਾਇਆ ਕਿ ਉਹ ਵੱਡੇ ਕਿਸਾਨਾਂ ਦੇ ਖੇਤਾਂ ਵਿਚੋਂ ਤਾਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ, ਪਰ ਛੋਟੇ ਕਿਸਾਨਾਂ ਦੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਚੁੱਕਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪਿੰਡ ਪਹੁੰਚੇ ਬਲਾਕ ਖੇਤੀਬਾੜੀ ਅਫ਼ਸਰ ਡਾ. ਮਨੋਜ ਕੁਮਾਰ, ਏ. ਡੀ. ਓ. ਭਰਪੂਰ ਸਿੰਘ, ਬੀ ਐਲ. ਓ. ਗੁਰਦੇਵ ਸਿੰਘ, ਏ ਡੀ ਓ ਲਵਪ੍ਰੀਤ ਕੌਰ, ਏ ਡੀ ਓ ਦਿਲਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਚਾਰ ਬੇਲਰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਪਰ ਅਮਲੀ ਤੌਰ ’ਤੇ ਇਕ-ਦੋ ਮਸ਼ੀਨਾਂ ਹੀ ਕੰਮ ਕਰ ਰਹੀਆਂ ਹਨ। ਕਿਸਾਨਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ 14 ਨਵੰਬਰ ਤੱਕ ਉਨ੍ਹਾਂ ਦੇ ਖੇਤਾਂ ਵਿਚੋਂ ਪਰਾਲੀ ਦੀਆਂ ਗੱਠਾਂ ਨਾ ਬਣਾਈਆਂ ਗਈਆਂ ਤਾਂ ਉਹ ਕਣਕ ਦੀ ਬਿਜਾਈ ਲਈ ਖੇਤ ਖਾਲੀ ਕਰਨ ਵਾਸਤੇ ਪਰਾਲੀ ਸਾੜਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਕਿਸਾਨਾਂ ਨੇ ਸੰਗਤ ਮੰਡੀ ਦੇ ਕੁਝ ਪ੍ਰਾਈਵੇਟ ਡੀਲਰਾਂ ਵੱਲੋਂ ਡੀ.ਏ.ਪੀ. ਖਾਦ ਦੀ ਕਥਿਤ ਕਾਲਾਬਾਜ਼ਾਰੀ ਕੀਤੇ ਜਾਣ ਦਾ ਮੁੱਦਾ ਵੀ ਉਠਾਇਆ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਛੋਟੇ ਕਿਸਾਨਾਂ ਦੀਆਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਤੁਰੰਤ ਪ੍ਰਬੰਧ ਕੀਤੇ ਜਾਣਗੇ। ਹਾਲਾਂਕਿ ਗੱਲਬਾਤ ਦੌਰਾਨ ਕਾਫ਼ੀ ਸਮਾਂ ਤਲਖ਼ੀ ਵਾਲਾ ਮਾਹੌਲ ਬਣਿਆ ਰਿਹਾ। ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਸੁਖਦੀਪ ਸਿੰਘ ਸਿੱਧੂ, ਨੰਬਰਦਾਰ ਭੁੱਲਰ ਸਿੰਘ, ਬੂਟਾ ਸਿੰਘ, ਸੰਦੀਪ ਸਿੰਘ, ਲਵਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਮੰਦਰ ਸਿੰਘ, ਬਲਕਰਨ ਸਿੰਘ, ਕਾਲਾ ਸਿੱਧੂ, ਸੁਖਜਿੰਦਰ ਸਿੰਘ, ਗੁਰਦਾਸ ਸਿੰਘ, ਜਸਵਿੰਦਰ ਸਿੰਘ, ਗੁਰਲਾਲ ਸਿੰਘ, ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।