ਦੀਵਾਲੀ ਤੇ ਵਿਸ਼ਵਕਰਮਾ ਦਿਵਸ ਦੀਆਂ ਛੁੱਟੀਆਂ ਦੌਰਾਨ ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵੱਡਾ ਉਛਾਲ
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ)-ਪੰਜਾਬ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੀਵਾਲੀ ਦੇ ਤਿਉਹਾਰ ਅਤੇ ਛੁੱਟੀ ਵਾਲੇ ਦਿਨ ਕਿਸਾਨਾਂ ਵਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਚ ਅਚਾਨਕ ਤੇਜ਼ੀ ਆਈ ਹੈ।
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ)-ਪੰਜਾਬ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਦੀਵਾਲੀ ਦੇ ਤਿਉਹਾਰ ਅਤੇ ਛੁੱਟੀ ਵਾਲੇ ਦਿਨ ਕਿਸਾਨਾਂ ਵਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਚ ਅਚਾਨਕ ਤੇਜ਼ੀ ਆਈ ਹੈ। ਸਰਕਾਰੀ ਅੰਕੜਿਆਂ ਅਨੁਸਾਰ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸੂਬੇ ਵਿਚ ਇੱਕੋ ਦਿਨ 1152 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਇਸ ਨਾਲ 15 ਸਤੰਬਰ ਤੋਂ ਸ਼ੁਰੂ ਹੋਏ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਕੁੱਲ ਘਟਨਾਵਾਂ ਦੀ ਅੰਕੜੇ 4459 ਤੱਕ ਪਹੁੰਚ ਗਏ ਹਨ। 7 ਨਵੰਬਰ ਤੱਕ ਪੰਜਾਬ ਵਿਚ ਪਰਾਲੀ ਸਾੜਨ ਦੇ 3307 ਮਾਮਲੇ ਦਰਜ ਕੀਤੇ ਗਏ ਸਨ, ਦੀਵਾਲੀ ਵਾਲੇ ਦਿਨ 9 ਨਵੰਬਰ ਨੂੰ ਹੀ 1152 ਨਵੇਂ ਮਾਮਲੇ ਸਾਹਮਣੇ ਆਏ ਦੱਸਣ ਯੋਗ ਹੈ ਕਿ ਪੰਜਾਬ ’ਚ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਦੇ ਵਾਧੇ ਦੇ ਬਾਵਜੂਦ ਚਾਲੂ ਸੀਜ਼ਨ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ ਲੰਘੇ ਵਰ੍ਹੇ 837 ਵੱਧ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਜ਼ਿਲ੍ਹਾਵਾਰ ਅੰਕੜਿਆਂ ’ਚ ਤਰਨ ਤਾਰਨ ਜ਼ਿਲ੍ਹਾ 654 ਮਾਮਲਿਆਂ ਨਾਲ ਪਹਿਲੇ ਸਥਾਨ ’ਤੇ ਹੈ। ਫ਼ਿਰੋਜ਼ਪੁਰ ਵਿਚ 592, ਸੰਗਰੂਰ ਵਿਚ 488, ਬਠਿੰਡਾ ਵਿਚ 406, ਪਟਿਆਲਾ ਵਿਚ 288, ਅੰਮ੍ਰਿਤਸਰ ਵਿਚ 247 ਅਤੇ ਬਰਨਾਲਾ ਵਿਚ 230 ਮਾਮਲੇ ਦਰਜ ਹੋਏ ਹਨ। ਇਸੇ ਤਰ੍ਹਾਂ ਲੁਧਿਆਣਾ ਵਿਚ 193, ਮੋਗਾ ਵਿਚ 188, ਫ਼ਰੀਦਕੋਟ ਵਿਚ 170, ਮਾਨਸਾ ਵਿਚ 149, ਕਪੂਰਥਲਾ ਵਿਚ 139, ਮਲੇਰਕੋਟਲਾ ਵਿਚ 124, ਗੁਰਦਾਸਪੁਰ ਵਿਚ 125, ਫ਼ਾਜ਼ਿਲਕਾ ਵਿਚ 122 ਅਤੇ ਸ੍ਰੀ ਮੁਕਤਸਰ ਸਾਹਿਬ ਵਿਚ 113 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜਲੰਧਰ ਵਿਚ 98, ਫ਼ਤਿਹਗੜ੍ਹ ਸਾਹਿਬ ਵਿਚ 63, ਹੁਸ਼ਿਆਰਪੁਰ ਵਿਚ 28, ਐੱਸਏਐੱਸ ਨਗਰ ਵਿਚ 19, ਸ਼ਹੀਦ ਭਗਤ ਸਿੰਘ ਨਗਰ ਵਿਚ 16, ਰੂਪਨਗਰ ਵਿਚ 6 ਅਤੇ ਪਠਾਨਕੋਟ ਵਿਚ ਇੱਕ ਮਾਮਲਾ ਦਰਜ ਕੀਤਾ ਗਿਆ ਹੈ। ਇਹ ਅੰਕੜੇ 8 ਨਵੰਬਰ ਤੱਕ ਦੇ ਹਨ। ਦੀਵਾਲੀ ਅਤੇ ਵਿਸ਼ਵਕਰਮਾ ਡੇ ਦੀਆਂ ਛੁੱਟੀਆਂ ਦੌਰਾਨ ਪੰਜਾਬ ’ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਚ ਅਥਾਹ ਵਾਧਾ ਹੋਇਆ ਹੈ ਦੀਵਾਲੀ ਦੇ ਦਿਨਾਂ ’ਚ ਵੱਡੀ ਤਾਦਾਦ ਵਿਚ ਚੱਲੇ ਪਟਾਕਿਆਂ ਅਤੇ ਪਰਾਲੀ ਦੇ ਧੂੰਏਂ ਨਾਲ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਗੁਣਵੱਤਾ ਵੀ ਪ੍ਰਭਾਵਿਤ ਹੋਈ ਹੈ। 9 ਨਵੰਬਰ ਨੂੰ ਲੁਧਿਆਣਾ ਦਾ ਏਅਰ ਕੁਆਲਿਟੀ ਇੰਡੈਕਸ ਏ ਕਿਊ ਆਈ ਜਲੰਧਰ ਵਿਚ 3 27, ਮੰਡੀ ਗੋਬਿੰਦਗੜ੍ਹ ਦਾ 382 ਦਰਜ ਕੀਤਾ ਗਿਆ, ਜੋ ਬਹੁਤ ਮਾੜੀ ਸ਼੍ਰੇਣੀ ਵਿਚ ਆਉਂਦਾ ਹੈ। ਖੰਨਾ ਦਾ ਏ ਕਿਊ ਆਈ 274, ਅੰਮ੍ਰਿਤਸਰ ਦਾ 244 ਅਤੇ ਪਟਿਆਲਾ ਦਾ 201 ਰਿਹਾ। ਇਸ ਦੌਰਾਨ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ ਹੁਣ ਤੱਕ ਵਿਭਾਗ ਵਲੋਂ 1228 ਮਾਮਲਿਆਂ ’ਚ 62.55 ਲੱਖ ਰੁਪਏ ਵਾਤਾਵਰਨ ਮੁਆਵਜ਼ਾ ਲਗਾਇਆ ਗਿਆ, ਜਿਸ ’ਚੋਂ 32.60 ਲੱਖ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਮਾਹਿਰਾਂ ਅਨੁਸਾਰ ਪਰਾਲੀ ਦੇ ਧੂੰਏਂ ਅਤੇ ਪਟਾਕਿਆਂ ਨਾਲ ਨਿਕਲਣ ਵਾਲੇ ਪ੍ਰਦੂਸ਼ਕਾਂ ਦਾ ਅਸਰ ਮਿਲ ਕੇ ਹਵਾ ਦੀ ਗੁਣਵੱਤਾ ਨੂੰ ਹੋਰ ਖ਼ਰਾਬ ਕਰ ਸਕਦਾ ਹੈ।