ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰ ਕਾਬੂ
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 130 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ।
ਬਠਿੰਡਾ, 9 ਨਵੰਬਰ (ਵੀਰਪਾਲ ਸਿੰਘ): ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 130 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪਹਿਲਾ ਹੀ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਘਵੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਟੀ ਪੁਆਇੰਟ ਭਾਗੂ ਰੋਡ ਪਾਸੋਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ, ਜਿਸ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ।