11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਭੀਖੀ, 10 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਮਾਹੌਲ ਨੂੰ ਰੰਗ-ਬਿਰੰਗੀਆਂ ਸਜਾਵਟਾਂ, ਦੀਵਿਆਂ ਅਤੇ ਰੰਗੋਲੀਆਂ ਨਾਲ ਸੁੰਦਰ ਬਣਾਇਆ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਭੀਖੀ, 10 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਮਾਹੌਲ ਨੂੰ ਰੰਗ-ਬਿਰੰਗੀਆਂ ਸਜਾਵਟਾਂ, ਦੀਵਿਆਂ ਅਤੇ ਰੰਗੋਲੀਆਂ ਨਾਲ ਸੁੰਦਰ ਬਣਾਇਆ ਗਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਤਿਉਹਾਰ ਦੀ ਰੌਣਕ ਨੂੰ ਹੋਰ ਵਧਾਇਆ। ਪ੍ਰਿੰਸੀਪਲ ਅਮਨਦੀਪ ਦੌਦਰੀਆ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਪ੍ਰਦੂਸ਼ਣ ਰਹਿਤ ਅਤੇ ਸੁਰੱਖਿਅਤ ਦੀਵਾਲੀ ਮਨਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਵੀ ਸੰਦੇਸ਼ ਦਿੱਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਉਣ ਦੇ ਨਾਲ ਹੀ ਸਿੱਖ ਇਤਿਹਾਸ ਨਾਲ ਜੁੜੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ, ਇਗਨਾਈਟਰ ਦੇ ਸੀ.ਈ.ਓ. ਇਰਬਨਪ੍ਰੀਤ ਕੌਰ, ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਗੇਟ ਰੈਲੀ ਅਗਲੀ ਖ਼ਬਰ ਪਰਮਜੀਤ ਸਿੰਘ ਮੰਨਾ ਭਾਜਪਾ ਦੇ ਜ਼ਿਲ੍ਹਾ ਮਾਨਸਾ ਟਰੇਡ ਸੈੱਲ ਦੇ ਪ੍ਰਧਾਨ ਨਿਯੁਕਤ
Ad Position 24