11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡੀ.ਜੀ.ਐੱਸ.ਈ. ਪੰਜਾਬ ਨੂੰ ਮਿਲੇਗਾ ਡੀ.ਟੀ.ਐੱਫ. ਅਤੇ ਆਦਰਸ਼ ਸਕੂਲ ਐਸੋਸੀਏਸ਼ਨ ਦਾ ਵਫ਼ਦ

ਬਠਿੰਡਾ, 10 ਨਵੰਬਰ (ਸੱਤਪਾਲ ਸਿੰਘ ਸਿਵੀਆਂ)–ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਬਠਿੰਡਾ ਅਤੇ ਆਦਰਸ਼ ਸਕੂਲ ਟੀਚਿੰਗ-ਨਾਨ ਟੀਚਿੰਗ ਐਸੋਸੀਏਸ਼ਨ ਇਕਾਈ ਚਾਉਕੇ ਵਲੋਂ ਅਧਿਆਪਕਾਂ ਅਤੇ ਸਕੂਲਾਂ ਨਾਲ ਸਬੰਧਿਤ ਮੰਗਾਂ ਦੇ ਹੱਲ ਲਈ 12 ਨਵੰਬਰ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੂੰ ਸਾਂਝੇ ਤੌਰ ’ਤੇ ਵੱਡਾ ਵਫ਼ਦ ਮਿਲਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਤਿਆਰੀਆਂ ਵਜੋਂ ਅੱਜ ਟੀਚਰ ਹੋਮ ਬਠਿੰਡਾ ਵਿਖੇ ਦੋਵੇਂ ਜਥੇਬੰਦੀਆਂ ਦੀਆਂ ਅਹਿਮ ਮੀਟਿੰਗਾਂ ਹੋਈਆਂ।

Ad Position 21
No active advertisement
ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਸੱਤਪਾਲ ਸਿੰਘ ਸਿਵੀਆਂ)–ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਬਠਿੰਡਾ ਅਤੇ ਆਦਰਸ਼ ਸਕੂਲ ਟੀਚਿੰਗ-ਨਾਨ ਟੀਚਿੰਗ ਐਸੋਸੀਏਸ਼ਨ ਇਕਾਈ ਚਾਉਕੇ ਵਲੋਂ ਅਧਿਆਪਕਾਂ ਅਤੇ ਸਕੂਲਾਂ ਨਾਲ ਸਬੰਧਿਤ ਮੰਗਾਂ ਦੇ ਹੱਲ ਲਈ 12 ਨਵੰਬਰ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੂੰ ਸਾਂਝੇ ਤੌਰ ’ਤੇ ਵੱਡਾ ਵਫ਼ਦ ਮਿਲਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਤਿਆਰੀਆਂ ਵਜੋਂ ਅੱਜ ਟੀਚਰ ਹੋਮ ਬਠਿੰਡਾ ਵਿਖੇ ਦੋਵੇਂ ਜਥੇਬੰਦੀਆਂ ਦੀਆਂ ਅਹਿਮ ਮੀਟਿੰਗਾਂ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਜਗਪਾਲ ਸਿੰਘ ਬੰਗੀ, ਸੰਦੀਪ ਸਿੰਘ ਅਤੇ ਪਵਨਦੀਪ ਕੌਰ ਮਾਨ ਨੇ ਦੱਸਿਆ ਕਿ ਡੀ ਜੀ ਐਸ ਈ ਨਾਲ ਮੁਲਾਕਾਤ ਦੌਰਾਨ ਆਦਰਸ਼ ਸਕੂਲਾਂ ਵਿਚ ਪੀ.ਪੀ.ਪੀ. ਮੋਡ ਤਹਿਤ ਸਟਾਪ ਗੈਪ ਅਰੇਂਜਮੈਂਟ ਅਧੀਨ ਪੜ੍ਹਦੇ ਵਿਦਿਆਰਥੀਆਂ ਨੂੰ ਪੂਰੀਆਂ ਸਹੂਲਤਾਂ ਸਮੇਤ ਵੈਨਾਂ ਮੁਹੱਈਆ ਕਰਵਾਉਣ ਲਈ ਪ੍ਰਤੀ ਬੱਚਾ ਪ੍ਰਤੀ ਮਹੀਨਾ ਮਿਲਣ ਵਾਲੀ ਰਾਸ਼ੀ 1852 ਰੁਪਏ ਤੋਂ ਵਧਾਕੇ 3500 ਰੁਪਏ ਕਰਨ ਦੀ ਮੰਗ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਵੀ ਡੀ ਜੀ ਐਸ ਈ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ 12 ਨਵੰਬਰ ਨੂੰ ਡੀ ਜੀ ਐਸ ਈ ਪੰਜਾਬ ਨਾਲ ਮੀਟਿੰਗ ਨਹੀਂ ਹੁੰਦੀ ਜਾਂ ਮੀਟਿੰਗ ਬੇਸਿੱਟਾ ਰਹਿੰਦੀ ਹੈ ਤਾਂ ਵਫ਼ਦ ਵਲੋਂ ਮੌਕੇ ’ਤੇ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਬੇਅੰਤ ਸਿੰਘ ਫੂਲੇਵਾਲਾ, ਬੂਟਾ ਸਿੰਘ ਰੋਮਾਣਾ, ਅੰਮ੍ਰਿਤਪਾਲ ਸਿੰਘ ਸੈਣੇਵਾਲਾ, ਗੁਰਮੇਲ ਸਿੰਘ ਮਲਕਾਣਾ, ਬਲਵਿੰਦਰ ਸਿੰਘ, ਪਵਨਦੀਪ ਕੌਰ, ਸੰਦੀਪ ਸਿੰਘ, ਕੁਲਵਿੰਦਰ ਕੌਰ, ਮਨਦੀਪ ਸਿੱਧੂ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਬਲਜੀਤ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 16 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਸਵੈ-ਗਣਨਾ ਇਕ ਆਸਾਨ ਪ੍ਰਕਿਰਿਆ-ਡੀ.ਸੀ. ਅਗਲੀ ਖ਼ਬਰ ਦੂਜੀਆਂ ਪਾਰਟੀਆਂ ਦੇ ਆਗੂਆਂ ’ਤੇ ਸਾਰੀਆਂ ਰਵਾਇਤੀ ਪਾਰਟੀਆਂ ਦੀ ਨਿਰਭਰਤਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ: ਸਰੂਪ ਸਿੰਘ ਸਿੱ...
Ad Position 24