16 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਸਵੈ-ਗਣਨਾ ਇਕ ਆਸਾਨ ਪ੍ਰਕਿਰਿਆ-ਡੀ.ਸੀ.
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਦਾ ਹੈ।
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜਨਗਣਨਾ-2027 ਨੂੰ ਡਿਜੀਟਲ ਅਤੇ ਬੇਹੱਦ ਆਸਾਨ ਬਣਾਉਣ ਲਈ ਸਰਕਾਰ ਵਲੋਂ ਸਵੈ-ਗਣਨਾ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਕੋਈ ਵੀ ਆਮ ਨਾਗਰਿਕ ਬਿਨਾਂ ਕਿਸੇ ਪਰੇਸ਼ਾਨੀ ਦੇ ਘਰ ਬੈਠੇ ਆਨ ਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਨਗਣਨਾ ਖੁਦ ਕਰ ਸਕਦਾ ਹੈ। ਇਹ ਸਹੂਲਤ 16 ਨਵੰਬਰ ਤੋਂ ਅਧਿਕਾਰਤ ਪੋਰਟਲ ’ਤੇ ਸ਼ੁਰੂ ਕਰ ਦਿੱਤੀ ਜਾਵੇਗੀ। ਰਾਜੇਸ਼ ਧੀਮਾਨ, ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਵਲੋਂ ਆਮ ਲੋਕਾਂ ਦੀ ਸਵੈ ਗਣਨਾ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 16 ਨਵੰਬਰ ਤੋਂ ਲੋਕ ਸਵੈ-ਗਣਨਾ ਤਹਿਤ ਪੋਰਟਲ ’ਤੇ ਆਪਣੀ ਜਾਣਕਾਰੀ ਭਰਨ ਜੋ ਕਿ ਬੜੀ ਆਸਾਨ ਪ੍ਰਕਿਰਿਆ ਹੈ। ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ’ਤੇ ਵੀ ਜਨਗਣਨਾ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।