11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਆਦਰਸ਼ ਨਗਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਵਿਸ਼ਵਕਰਮਾ ਉਤਸਵ

ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕਿਰਤ ਦੇ ਦੇਵਤਾ ਸ੍ਰੀ ਵਿਸ਼ਵਕਰਮਾ ਜੀ ਦਾ ਪੂਜਾ ਉਤਸਵ ਸ੍ਰੀ ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ, ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਉਸਾਰੀ ਠੇਕੇਦਾਰ ਵੈਲਫੇਅਰ ਸੁਸਾਇਟੀ ਬਠਿੰਡਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ, ਸ੍ਰੀ ਵਿਸ਼ਵਕਰਮਾ ਭਵਨ, ਆਦਰਸ਼ ਨਗਰ, ਗੋਨਿਆਣਾ ਰੋਡ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲਗਭਗ ਚਾਰ ਹਜ਼ਾਰ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕਿਰਤ ਦੇ ਦੇਵਤਾ ਸ੍ਰੀ ਵਿਸ਼ਵਕਰਮਾ ਜੀ ਦਾ ਪੂਜਾ ਉਤਸਵ ਸ੍ਰੀ ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ, ਕਾਰਪੇਂਟਰ ਵੈਲਫੇਅਰ ਸੁਸਾਇਟੀ ਅਤੇ ਉਸਾਰੀ ਠੇਕੇਦਾਰ ਵੈਲਫੇਅਰ ਸੁਸਾਇਟੀ ਬਠਿੰਡਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ, ਸ੍ਰੀ ਵਿਸ਼ਵਕਰਮਾ ਭਵਨ, ਆਦਰਸ਼ ਨਗਰ, ਗੋਨਿਆਣਾ ਰੋਡ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲਗਭਗ ਚਾਰ ਹਜ਼ਾਰ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਤਰਸੇਮ ਸਿੰਘ ਹਰਰਾਏਪੁਰ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸ੍ਰੀ ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ ਦੇ ਪ੍ਰਧਾਨ ਤਰਲੋਚਨ ਸਿੰਘ ਧੀਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਗਮ ਵਿਚ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਮਨਦੀਪ ਕੌਰ ਰਾਮਗੜ੍ਹੀਆ ਅਤੇ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਸਮੇਤ ਵੱਖ-ਵੱਖ ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਲਾਈਫ ਸੇਵਿੰਗ ਹੈਲਥ ਕੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ।ਇਸ ਮੌਕੇ ਸ੍ਰੀ ਵਿਸ਼ਵਕਰਮਾ ਭਵਨ ਐਂਡ ਟੈਕਨੀਕਲ ਸੁਸਾਇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਬਿੱਲੂ ਨੂੰ ਉਨ੍ਹਾਂ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਸ਼ਲਾਘਾਯੋਗ ਕਾਰਜਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਸਾਰੀ ਠੇਕੇਦਾਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਤੇਜ ਸਿੰਘ ਅਤੇ ਕਾਰਪੇਂਟਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਮਠਾੜੂ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ, ਦੁਕਾਨਦਾਰਾਂ, ਕੰਪਨੀਆਂ ਦੇ ਨੁਮਾਇੰਦਿਆਂ ਅਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ।ਸਟੇਜ ਸਕੱਤਰ ਦੀ ਸੇਵਾ ਚਰਨਜੀਤ ਸਿੰਘ ਖਿਆਲੀ ਵਾਲਾ ਨੇ ਬਾਖੂਬੀ ਨਿਭਾਈ। ਇਹ ਜਾਣਕਾਰੀ ਪ੍ਰੈੱਸ ਸਕੱਤਰ ਮਨਪ੍ਰੀਤ ਸਿੰਘ ਸੰਧੂ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਘਾ ਪੁਰਾਣਾ ਹਲਕੇ ਵਿਚ ਕੁਲਵੰਤ ਸਿੰਘ ਮਲੂਕਾ ਦੀ ਚੜ੍ਹਤ ਮਜ਼ਬੂਤੀ ਵੱਲ ਪਿੰਡ ਢਿੱਲਵਾਂ ਦੇ ਵੱਡੀ ਗਿਣਤੀ ਪਰਿਵਾਰ ਕਾਂਗਰਸ... ਅਗਲੀ ਖ਼ਬਰ 16 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਸਵੈ-ਗਣਨਾ ਇਕ ਆਸਾਨ ਪ੍ਰਕਿਰਿਆ-ਡੀ.ਸੀ.
Ad Position 24