11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ’ਚੋਂ ਤੁੰਗਵਾਲੀ ਦੇ ਖਿਡਾਰੀਆਂ ਨੇ ਜਿੱਤਿਆ ਸੋਨ ਤਗ਼ਮਾ

ਭੁੱਚੋ ਮੰਡੀ, 10 ਨਵਬੰਰ (ਪਰਵਿੰਦਰ ਸਿੰਘ ਜੌੜਾ)- ਪੀ. ਐਮ.

Ad Position 21
No active advertisement
ਅਜੀਤ ਡੈਸਕ 11-11-2026
ਭੁੱਚੋ ਮੰਡੀ, 10 ਨਵਬੰਰ (ਪਰਵਿੰਦਰ ਸਿੰਘ ਜੌੜਾ)- ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ ਖਿਡਾਰੀਆਂ ਨੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕਿਆਂ ਦੇ ਮੁਕਾਬਲਿਆਂ ‘ਚੋਂ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਪ੍ਰਿੰਸੀਪਲ ਪ੍ਰਦੀਪ ਕੁਮਾਰ, ਸਰਪੰਚ ਜੋਗਿੰਦਰ ਸਿੰਘ ਬਰਾੜ, ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਗੁਰਮੀਤ ਸਿੰਘ ਅਤੇ ਲੈਕਚਰਾਰ ਜਗਦੀਸ਼ ਕਮੁਾਰ ਵਲੋਂ ਸਕੂਲ ਪੁੱਜਣ ‘ਤੇ ਜੇਤੂ ਖਿਡਾਰੀਆਂ ਦਾ ਹਾਰ ਪਾ ਕੇ ਟਰਾਫੀ, ਮੈਡਲ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਇੰਚਾਰਜ ਜਗਦੀਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਨੇ ਦੱਸਿਆ ਕਿ ਸਕੂਲ ਦੇ ਤਿੰਨ ਖਿਡਾਰੀਆਂ ਗੁਰਮੇਲ ਸਿੰਘ, ਪਰਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਬਠਿੰਡਾ ਜ਼ਿਲ੍ਹਾ ਦੀ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਲੜਕਿਆਂ ਦੀ ਟੀਮ ਵਿਚ ਆਪਣੀ ਖੇਡ ਦੇ ਜ਼ੋਹਰ ਦਿਖਾਏ। ਤੁੰਗਵਾਲੀ ਸਕੂਲ ਦੇ ਗੁਰਮੇਲ ਸਿੰਘ ਦੀ ਕਪਤਾਨੀ ਵਿਚ ਬਠਿੰਡਾ ਜ਼ਿਲ੍ਹੇ ਦੀ ਟੀਮ ਨੇ ਲਗਾਤਰ 6 ਮੈਚਾਂ ਵਿਚ ਜਿੱਤ ਪ੍ਰਾਪਤ ਕਰਕੇ ਫਾਈਨਲ ਮੈਚ ਦੇ ਸਖਤ ਮੁਕਾਬਲੇ ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੂੰ 33-30 ਦੇ ਫ਼ਰਕ ਨਾਲ ਹਰਾ ਕੇ ਸੋਨ ਤਗ਼ਮਾ ਆਪਣੇ ਨਾਂਅ ਕੀਤਾ। ਗੁਰਮੇਲ ਸਿੰਘ ਅਤੇ ਪਰਵਿੰਦਰ ਸਿੰਘ ਦੀ ਮਹਾਂਰਾਸ਼ਟਰਾ ਵਿਖੇ ਹੋਣ ਵਾਲੀਆਂ 70ਵੀਆਂ ਸਕੂਲ ਨੈਸ਼ਨਲ ਖੇਡਾਂ ਲਈ ਚੋਣ ਹੋਈ ਹੈ। ਇਸੇ ਤਰ੍ਹਾਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ-17 ਕਬੱਡੀ ਸਰਕਲ ਸਟਾਈਲ ‘ਚ ਬਠਿੰਡਾ ਟੀਮ ਵਿਚ ਖੇਡੀ ਸਕੂਲ ਦੀ ਖਿਡਾਰਨ ਅਨਮੋਲ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਪ੍ਰਿੰਸੀਪਲ ਪ੍ਰਦੀਪ ਕੁਮਾਰ, ਸਰਪੰਚ ਜੋਗਿੰਦਰ ਸਿੰਘ ਬਰਾੜ ਅਤੇ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਵਲੋਂ ਜਗਦੀਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜ਼ੂਕੇਸ਼ਨ, ਰਜਿੰਦਰ ਕੁਮਾਰ ਪੀਟੀਆਈ ਅਤੇ ਕਬੱਡੀ ਕੋਚ ਜੋਬਨਪ੍ਰੀਤ ਸਿੰਘ ਨੂੰ ਇਸ ਵੱਡੀ ਪ੍ਰਾਪਤੀ ‘ਤੇ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ ਮੁਹਿੰਮ ਤਹਿਤ ਦੀਵਾਲੀ ਸਨੇਹ ਮਿਲਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕ... ਅਗਲੀ ਖ਼ਬਰ ਬਾਘਾ ਪੁਰਾਣਾ ਹਲਕੇ ਵਿਚ ਕੁਲਵੰਤ ਸਿੰਘ ਮਲੂਕਾ ਦੀ ਚੜ੍ਹਤ ਮਜ਼ਬੂਤੀ ਵੱਲ ਪਿੰਡ ਢਿੱਲਵਾਂ ਦੇ ਵੱਡੀ ਗਿਣਤੀ ਪਰਿਵਾਰ ਕਾਂਗਰਸ...
Ad Position 24