ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 14.48 ਗ੍ਰਾਮ ਹੈਰੋਇਨ ਬਰਾਮਦ
ਬਠਿੰਡਾ, 10 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 14. 48 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਬਠਿੰਡਾ, 10 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 14.48 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਰਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਪੁਲਿਸ ਪਾਰਟੀ ਵਲੋਂ ਸੰਤਪੁਰਾ ਰੋਡ, ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਪਾਸੋਂ ਤਲਾਸ਼ੀ ਦੌਰਾਨ 4.21 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅਰੁਣ ਕੁਮਾਰ ਵਾਸੀ ਜਨਤਾ ਨਗਰ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਸੁਖਬੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਸਿਵਲ ਲਾਇਨ ਪੁਲਿਸ ਪਾਰਟੀ ਵਲੋਂ ਨਵਦੀਪ ਸਿੰਘ ਵਾਸੀ ਕੋਟਫੱਤਾ ਨੂੰ ਕੈਂਟ ਰਿੰਗ ਰੋਡ ਪਾਸੋਂ 8.57 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਅਧਿਕਾਰੀ ਗੁਰਮੇਲ ਸਿੰਘ ਅਨੁਸਾਰ ਥਾਣਾ ਥਰਮਲ ਪੁਲਿਸ ਵਲੋਂ ਸੁਰਿੰਦਰ ਸਿੰਘ ਵਾਸੀ ਪਿੰਡ ਖਾਰਾ ਜ਼ਿਲ੍ਹਾ ਫਰੀਦਕੋਟ ਨੂੰ ਲਾਲ ਕੁਆਰਟਰਾਂ ਪਾਸੋਂ 1.70 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ’ਤੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।