11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿਚ ਪੈਨਸ਼ਨਰਾਂ ਦੇ ਮਸਲਿਆਂ ’ਤੇ ਗੰਭੀਰ ਚਰਚਾ

ਬਠਿੰਡਾ, 10 ਨਵੰਬਰ (ਅਵਤਾਰ ਸਿੰਘ ਕੈਂਥ)-ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਾ ਸੰਚਾਲਨ ਜੁਆਇੰਟ ਸਕੱਤਰ ਗੁਰਮੀਤ ਸਿੰਘ ਬਿੱਟਾ ਵਲੋਂ ਕੀਤਾ ਗਿਆ। ਮੀਟਿੰਗ ਵਿਚ ਬੁਲਾਰਿਆਂ ਵਲੋਂ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ।

Ad Position 21
No active advertisement
ਮਹੀਨਾਵਾਰ ਮੀਟਿੰਗ ਵਿਚ ਹਾਜ਼ਰ ਐਸੋਸੀਏਸ਼ਨ ਦੇ ਮੈਂਬਰ। ਤਸਵੀਰ: ਲਵਲੀ 11-11-2026
ਬਠਿੰਡਾ, 10 ਨਵੰਬਰ (ਅਵਤਾਰ ਸਿੰਘ ਕੈਂਥ)-ਥਰਮਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਾ ਸੰਚਾਲਨ ਜੁਆਇੰਟ ਸਕੱਤਰ ਗੁਰਮੀਤ ਸਿੰਘ ਬਿੱਟਾ ਵਲੋਂ ਕੀਤਾ ਗਿਆ। ਮੀਟਿੰਗ ਵਿਚ ਬੁਲਾਰਿਆਂ ਵਲੋਂ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਪੰਜਾਬ ਭਰ ਵਿਚ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੀ ਸਮੀਖਿਆ ਕੀਤੀ ਗਈ ਅਤੇ ਸੰਗਰੂਰ ਵਿਖੇ 13 ਨਵੰਬਰ ਤੋਂ 19 ਨਵੰਬਰ ਤੱਕ ਲਗਾਏ ਜਾਣ ਵਾਲੇ ਪੱਕੇ ਧਰਨੇ ਸਬੰਧੀ ਵਿਚਾਰ-ਵਟਾਂਦਰਾ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਪੈਨਸ਼ਨਰਾਂ ਦੇ ਹੱਕਾਂ ਅਤੇ ਮੰਗਾਂ ਨਾਲ ਸਬੰਧਿਤ ਵੱਖ-ਵੱਖ ਅਦਾਲਤੀ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਅਤੇ ਟੈਕਸਾਂ ਰਾਹੀਂ ਇਕੱਠੇ ਕੀਤੇ ਜਨਤਕ ਫੰਡਾਂ ਦੀ ਦੁਰਵਰਤੋਂ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਤੋਂ ਇਲਾਵਾ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਮੇਂ ਕੀਤੀਆਂ ਜਾ ਰਹੀਆਂ ਬੇਲੋੜੀਆਂ ਕਟੌਤੀਆਂ ਅਤੇ ਬਿੱਲ ਪਾਸ ਕਰਨ ਵਿਚ ਹੋ ਰਹੀ ਬੇਵਜ੍ਹਾ ਦੇਰੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਅੰਤ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਨੇ ਸੰਬੋਧਨ ਕਰਦਿਆਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਧਰਨਿਆਂ ਵਿਚ ਰਹਿ ਗਈਆਂ ਤਰੁੱਟੀਆਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਲੱਗਣ ਵਾਲੇ ਪੱਕੇ ਧਰਨੇ ਦੀ ਮਹੱਤਤਾ ਬਾਰੇ ਦੱਸਦਿਆਂ ਹਾਈਕੋਰਟ ਅਤੇ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੀਟਿੰਗ ਵਿਚ ਪਹੁੰਚੇ ਸਾਰੇ ਪੈਨਸ਼ਨਰ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ’ਤੇ ਪਹਿਲੀ ਵਾਰ ਮੀਟਿੰਗ ਵਿਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਸਾਰੇ ਸਾਥੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਥੇਬੰਦੀ ਨੂੰ ਆਪਣਾ ਪੂਰਨ ਸਹਿਯੋਗ ਦਿੰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਫ਼ਤਰ ਵਿਖੇ ਦੀਵਾਲੀ ਮੌਕੇ ਵਰਕਰ ਪਰਿਵਾਰ ਮਿਲਣ ਸਮਾਗਮ ਕਰਵਾਇਆ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ 14.48 ਗ੍ਰਾਮ ਹੈਰੋਇਨ ਬਰਾਮਦ
Ad Position 24