10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਈ.ਵੀ.ਐਮਜ਼. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਕੱਲ੍ਹ ਤੋਂ

ਮਾਨਸਾ , 10 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ )- ਪੰਜਾਬ ਵਿਧਾਨ ਸਭਾ ਚੋਣਾਂ -2027 ਦੇ ਮੱਦੇਨਜ਼ਰ ਰਾਜ ਦੇ ਸਾਰੇ ਜ਼ਿਲ੍ਹਿਆਂ ’ ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ( ਈ . ਵੀ .

Ad Position 21
No active advertisement
ਅਜੀਤ ਡੈਸਕ 11-11-2026
ਮਾਨਸਾ , 10 ਨਵੰਬਰ ( ਬਲਵਿੰਦਰ ਸਿੰਘ ਧਾਲੀਵਾਲ )- ਪੰਜਾਬ ਵਿਧਾਨ ਸਭਾ ਚੋਣਾਂ -2027 ਦੇ ਮੱਦੇਨਜ਼ਰ ਰਾਜ ਦੇ ਸਾਰੇ ਜ਼ਿਲ੍ਹਿਆਂ ’ ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ( ਈ . ਵੀ . ਐਮਜ਼ .) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ ( ਵੀ . ਵੀ . ਪੀ . ਏ . ਟੀ .) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ( ਐਫ . ਐਲ . ਸੀ .) 12 ਨਵੰਬਰ ਤੋਂ ਸ਼ੁਰੂ ਹੋਵੇਗੀ । ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਆਈ . ਏ . ਐਸ . ਅਨੁਸਾਰ ਈ . ਵੀ . ਐਮਜ਼ . ਅਤੇ ਵੀ . ਵੀ . ਪੀ . ਏ . ਟੀ . ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਲਾਜ਼ਮੀ ਪ੍ਰਕਿਰਿਆ ਹੈ , ਜਿਸ ਦਾ ਉਦੇਸ਼ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਯਕੀਨੀ ਬਣਾਉਣਾ ਹੈ । ਆਮ ਤੇ ਜ਼ਿਮਨੀ ਚੋਣਾਂ ’ ਚ ਵਰਤੀਆਂ ਜਾਣ ਵਾਲੀਆਂ ਈ . ਵੀ . ਐਮਜ਼ . ਅਤੇ ਵੀ . ਵੀ . ਪੀ . ਏ . ਟੀ . ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ ( ਬੀ . ਈ . ਐਲ .) ਦੇ ਅਧਿਕਾਰਿਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ । ਸੀ . ਈ . ਓ . ਨੇ ਦੱਸਿਆ ਹੈ ਕਿ ਫਸਟ ਲੈਵਲ ਚੈਕਿੰਗ ’ ਚ ਦਰੁਸਤ ਪਾਈਆਂ ਜਾਣ ਵਾਲੀਆਂ ਈ . ਵੀ . ਐਮ . ਤੇ ਵੀ . ਵੀ . ਪੀ . ਏ . ਟੀ . ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ’ ਚ ਵਰਤਿਆ ਜਾਵੇਗਾ । ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ ਅਤੇ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ , ਪਾਰਦਰਸ਼ੀ ਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ ਦੌਰਾਨ ਹਾਜ਼ਰ ਰਹਿਣ ਲਈ ਅਧਿਕਾਰਤ ਕਰਨ ।
Ad Position 22
No active advertisement
ਪਿਛਲੀ ਖ਼ਬਰ ਆਪ ਦੇ ਸਾਬਕਾ ਬਲਾਕ ਪ੍ਰਧਾਨ ਬਹਾਦਰ ਸਿੰਘ ਸਿੱਧੂ ਨੂੰ ਸਦਮਾ, ਪਿਤਾ ਕੁਲਵੰਤ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਸਰਕਾਰੀ ਸਕੂਲ ਬੀਬੀਵਾਲਾ ਵਿਖੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ
Ad Position 24