ਆਪ ਦੇ ਸਾਬਕਾ ਬਲਾਕ ਪ੍ਰਧਾਨ ਬਹਾਦਰ ਸਿੰਘ ਸਿੱਧੂ ਨੂੰ ਸਦਮਾ, ਪਿਤਾ ਕੁਲਵੰਤ ਸਿੰਘ ਦਾ ਦਿਹਾਂਤ
ਸੰਗਤ ਮੰਡੀ, 10 ਨਵੰਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਬਲਾਕ ਸੰਗਤ ਦੇ ਸਾਬਕਾ ਪ੍ਰਧਾਨ ਬਹਾਦਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਕੁਲਵੰਤ ਸਿੰਘ ਮੈਂਬਰ (75) ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਵ
ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
11-11-2026
ਸੰਗਤ ਮੰਡੀ, 10 ਨਵੰਬਰ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਬਲਾਕ ਸੰਗਤ ਦੇ ਸਾਬਕਾ ਪ੍ਰਧਾਨ ਬਹਾਦਰ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਕੁਲਵੰਤ ਸਿੰਘ ਮੈਂਬਰ (75) ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿਚ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ, ਬਠਿੰਡਾ ਦਿਹਾਤੀ ਦੇ ਵਿਧਾਇਕ ਇੰਜੀਨੀਅਰ ਅਮਿਤ ਰਤਨ ਕੋਟਫੱਤਾ, ਅਗਰਵਾਲ ਸਮਾਜ ਭਲਾਈ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡ ਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਪਲੈਨਿੰਗ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਗੁਰਤੇਜ ਸਿੰਘ ਕੋਟਫੱਤਾ, ਪ੍ਰੈੱਸ ਕਲੱਬ ਸੰਗਤ ਦੇ ਪ੍ਰਧਾਨ ਧਰਮਪਾਲ ਸਿੰਘ ਗੁਰਥੜੀ, ਅੰਮ੍ਰਿਤਪਾਲ ਸ਼ਰਮਾ, ਸੁਖਤੇਜ ਧਾਲੀਵਾਲ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਮਨ ਸਿੱਧੂ, ਬਲਾਕ ਪ੍ਰਧਾਨ ਸ਼ਮਿੰਦਰ ਸਿੰਘ, ਗੁਰਜੰਟ ਸਿੰਘ ਪਥਰਾਲਾ, ਬਿੱਟੂ ਸ਼ਰਮਾ ਪਥਰਾਲਾ, ਗਮਦੂਰ ਸਿੰਘ ਸੰਗਤ, ਰੇਸ਼ਮ ਸਿੰਘ ਸੰਗਤ, ਡਾਕਟਰ ਇੰਦਰਜੀਤ ਸਿੰਘ ਗਹਿਰੀ ਬੁੱਟਰ, ਅਮਰੀਕ ਸਿੰਘ ਸਰਪੰਚ ਫੁੱਲੋ ਮਿੱਠੀ, ਇੰਸਪੈਕਟਰ ਗੁਰਮੀਤ ਸਿੰਘ ਗਰੇਵਾਲ, ਹੌਲਦਾਰ ਕਮਲਜੀਤ ਸਿੰਘ, ਹਰਦੀਪ ਸਿੰਘ, ਬਲਜੀਤ ਸਿੰਘ ਸਰਪੰਚ ਜੈ ਸਿੰਘ ਵਾਲਾ, ਜਗਤਾਰ ਸਿੰਘ ਸਰਪੰਚ ਮੁਹਾਲਾਂ, ਗੁਰਜੀਤ ਸਿੰਘ ਸਰਪੰਚ ਗਹਿਰੀ ਬੁੱਟਰ, ਕੁਲਵਿੰਦਰ ਸਿੰਘ ਸਰਪੰਚ ਕੋਟਗੁਰੂ ਅਤੇ ਅਵਤਾਰ ਸਿੰਘ ਮੈਂਬਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਬਹਾਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।