‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਨੌਜਵਾਨਾਂ ਵਲੋਂ ਵੱਡੀ ਸ਼ਮੂਲੀਅਤ ਹੋਵੇਗੀ: ਬੂਟਾ ਸਿੱਧੂ
ਭਗਤਾ ਭਾਈਕਾ, 10 ਨਵੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਮਕਸਦ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਨੌਜਵਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਭਗਤਾ ਭਾਈਕਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਅਤੀ ਨਜ਼ਦੀਕੀ ਯੂਥ ਆਗੂ ਬੂਟਾ ਸਿੰਘ ਸਿੱਧੂ ਨੇ ਕੀਤਾ।
‘
‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਨਾਕਾਮ
11-11-2026
ਭਗਤਾ ਭਾਈਕਾ, 10 ਨਵੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਖੇਡਾਂ ਤੇ ਸਿਹਤਮੰਦ ਜੀਵਨਸ਼ੈਲੀ ਨਾਲ ਜੋੜਨ ਦੇ ਮਕਸਦ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੌਰਾਨ ਨੌਜਵਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਭਗਤਾ ਭਾਈਕਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਅਤੀ ਨਜ਼ਦੀਕੀ ਯੂਥ ਆਗੂ ਬੂਟਾ ਸਿੰਘ ਸਿੱਧੂ ਨੇ ਕੀਤਾ। ਯੂਥ ਆਗੂ ਬੂਟਾ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਚਰਨਜੀਤ ਸਿੰਘ ਚੰਨੀ ਦੀ ਇਹ ਸਾਈਕਲ ਯਾਤਰਾ ਸਿਰਫ਼ ਇੱਕ ਸਿਆਸੀ ਸਰਗਰਮੀ ਨਹੀਂ, ਸਗੋਂ ਨਸ਼ਿਆਂ ਵਿਰੁੱਧ ਲੋਕਾਂ ਅਤੇ ਨੌਜਵਾਨਾਂ ਨੂੰ ਲਾਮਬੰਦ ਕਰਨ ਦਾ ਇੱਕ ਅਹਿਮ ਉਪਰਾਲਾ ਹੈ। ਇਹ ਯਾਤਰਾ ਨਸ਼ਿਆਂ ਵਿਰੁੱਧ ਜੰਗ ਨੂੰ ਨਵੀਂ ਤਾਕਤ ਦੇਣ ਦੇ ਨਾਲ-ਨਾਲ ਨਸ਼ਾ ਤਸਕਰਾਂ ਅਤੇ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਵਾਲੀਆਂ ਤਾਕਤਾਂ ਨੂੰ ਵੀ ਮੂੰਹ ਤੋੜਵਾਂ ਜਵਾਬ ਦੇਵੇਗੀ। ਬੂਟਾ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਇਸ ਮੋਰਚੇ ’ਤੇ ਬੁਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ। ਨਸ਼ਿਆਂ ਦਾ ਫੈਲਾਅ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਸਰਕਾਰ ਨੂੰ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਰਾਮਪੁਰਾ ਫੂਲ ਵਿਖੇ 17-18 ਨਵੰਬਰ ਨੂੰ ਆਮਦ ਮੌਕੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਘਰਸ਼ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।