10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਬਕਾ ਮੁੱਖ ਮੰਤਰੀ ਚੰਨੀ ਕੱਲ੍ਹ ਤੋਂ ਕੱਢਣਗੇ ‘ਜਵਾਨੀ ਸੰਭਾਲ ਸਾਈਕਲ ਯਾਤਰਾ’

ਭਾਈਰੂਪਾ/ਮਹਿਰਾਜ, 10 ਨਵੰਬਰ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦੇ ਲੋਕ ਹਿਤ ਵਾਲੇ ਮੁੱਦਿਆਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਪੰਜਾਬ ਦੀ 8 ਦਿਨਾਂ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ, ਜਿਸ ਦਾ ਨਾਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਹੋਵੇਗਾ। ਇਹ ਮੁਹਿੰਮ 12 ਨਵੰਬਰ ਨੂੰ ਚਮਕੌਰ ਸਾਹਿਬ ਤੋਂ ਸ਼ੁਰੂ ਹੋਕੇ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋ ਜਾਵੇਗੀ, ਜੋ ਮਾਲਵਾ ਦੇ 27 ਵਿਧਾਨ ਸਭਾ ਹਲਕਿਆਂ ਵਿਚ ਦੀ ਗੁਜ਼ਰਦਿਆਂ 625 ਕਿੱਲੋਮੀਟਰ ਸਫ਼ਰ ਤੈਅ ਕਰੇਗੀ।

Ad Position 21
No active advertisement
ਗੁਰਪ੍ਰੀਤ ਸਿੰਘ ਕਾਂਗੜ 11-11-2026
ਭਾਈਰੂਪਾ/ਮਹਿਰਾਜ, 10 ਨਵੰਬਰ (ਵਰਿੰਦਰ ਲੱਕੀ/ਸੁਖਪਾਲ ਮਹਿਰਾਜ)-ਪੰਜਾਬ ਦੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸੂਬੇ ਦੇ ਲੋਕ ਹਿਤ ਵਾਲੇ ਮੁੱਦਿਆਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਪੰਜਾਬ ਦੀ 8 ਦਿਨਾਂ ਯਾਤਰਾ ਸ਼ੁਰੂ ਕਰਨ ਜਾ ਰਹੇ ਹਨ, ਜਿਸ ਦਾ ਨਾਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਹੋਵੇਗਾ। ਇਹ ਮੁਹਿੰਮ 12 ਨਵੰਬਰ ਨੂੰ ਚਮਕੌਰ ਸਾਹਿਬ ਤੋਂ ਸ਼ੁਰੂ ਹੋਕੇ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋ ਜਾਵੇਗੀ, ਜੋ ਮਾਲਵਾ ਦੇ 27 ਵਿਧਾਨ ਸਭਾ ਹਲਕਿਆਂ ਵਿਚ ਦੀ ਗੁਜ਼ਰਦਿਆਂ 625 ਕਿੱਲੋਮੀਟਰ ਸਫ਼ਰ ਤੈਅ ਕਰੇਗੀ। ਯਾਤਰਾ ਦੌਰਾਨ ਚੰਨੀ ਅਤੇ ਪਾਰਟੀ ਦੇ ਹੋਰ ਆਗੂ ਪਿੰਡਾਂ ਸ਼ਹਿਰਾਂ ਵਿਚ ਦੀ ਗੁਜ਼ਰਦਿਆਂ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਂਵਾਂ ਤੋਂ ਵੀ ਜਾਣੂੰ ਹੋਣਗੇ। ਸੂਤਰਾਂ ਅਨੁਸਾਰ ਇਹ ਮੁਹਿੰਮ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਬਚਾਉਣ, ਬੇਰੋਜ਼ਗਾਰੀ, ਵਿਗੜਦੀ ਕਾਨੂੰਨ ਵਿਵਸਥਾ, ਗੈਂਗਸਟਰਵਾਦ, ਸੂਬੇ ’ਚ ਵੱਧਦੀ ਅਸੁਰੱਖਿਆ ਦੀ ਭਾਵਨਾ ਅਤੇ ਭ੍ਰਿਸ਼ਟਾਚਾਰ ਜਿਹੇ ਪ੍ਰਮੁੱਖ ਮੁੱਦਿਆਂ ਦੁਆਲੇ ਕੇਂਦਰਿਤ ਹੋਵੇਗੀ। ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਤੇ ਚਰਚਾ ਕਰਨਾ ਵੀ ਯਾਤਰਾ ਦਾ ਏਜੰਡਾ ਹੋਵੇਗਾ। ਇਹ ਵੀ ਪਤਾ ਲੱਗਿਆ ਹੈ ਕਿ ਯਾਤਰਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨੂੰ ਵੀ ਕਵਰ ਕਰੇਗੀ, ਜਿੱਥੇ ਸਾਬਕਾ ਵਜ਼ੀਰ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਪਹਿਲਾਂ ਹੀ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਚੁੱਕੇ ਹਨ। ਕਾਂਗੜ ਨੇ ਦੱਸਿਆ ਕਿ ਸ: ਚੰਨੀ 17 ਨਵੰਬਰ ਨੂੰ ਇੱਥੇ ਪੁੱਜਕੇ ਰਾਮਪੁਰਾ ਸ਼ਹਿਰ ਤੋਂ 18 ਸਵੇਰ ਨੂੰ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਵੀ ਦੱਸਿਆ ਗਿਆ ਕਿ ਯਾਤਰਾ ਫੂਲ, ਢਪਾਲੀ, ਫੂਲੇਵਾਲਾ, ਸੰਧੂ ਹੁੰਦੀ ਹੋਈ ਭਦੌੜ ਹਲਕੇ ’ਚ ਦਾਖ਼ਲ ਹੋ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਸੁਖਵਿੰਦਰ ਸਿੰਘ ਚਹਿਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ.ਐੱਸ.ਐੱਸ. ਕੈਂਪ ਲਗਾਇਆ
Ad Position 24