ਰੌਇਲ ਕਾਲਜ ਬੋੜਾਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਸੈਮੀਨਾਰ ਅੱਜ
ਬੁਢਲਾਡਾ, 11 ਨਵੰਬਰ (ਮਨਚੰਦਾ)- ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਸਾਹਿਤ ਅਕਾਦਮੀ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਵਰ੍ਹੇ ਨੂੰ ਸਮਰਪਿਤ ਕੌਮੀ ਸੈਮੀਨਾਰ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਵਿਸ਼ਾ ਗੁਰੂ ਜੀ ਦਾ ਜੀਵਨ ਅਤੇ ਬਾਣੀ ਹੋਵੇਗਾ। ਡਾਇਰੈਕਟਰ ਡਾ.
ਬੁਢਲਾਡਾ, 11 ਨਵੰਬਰ (ਮਨਚੰਦਾ)- ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਸਾਹਿਤ ਅਕਾਦਮੀ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਵਰ੍ਹੇ ਨੂੰ ਸਮਰਪਿਤ ਕੌਮੀ ਸੈਮੀਨਾਰ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਵਿਸ਼ਾ ਗੁਰੂ ਜੀ ਦਾ ਜੀਵਨ ਅਤੇ ਬਾਣੀ ਹੋਵੇਗਾ। ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਦੱਸਿਆ ਕਿ ਸੈਮੀਨਾਰ ਦੀ ਸ਼ੁਰੂਆਤ ਸਵੇਰੇ 10 ਵਜੇ ਉਦਘਾਟਨੀ ਸੈਸ਼ਨ ਨਾਲ ਹੋਵੇਗੀ ਉਪਰੰਤ ਵੱਖ-ਵੱਖ ਬੁਲਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਜੀ ਦੇ ਜੀਵਨ ਅਤੇ ਬਾਣੀ ’ਤੇ ਚਾਨਣਾ ਪਾਉਣਗੇ।