ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਪਿੰਡ ਅਕਲੀਆ ਵਿਖੇ ਪਲੇਸਮੈਂਟ ਕੈਂਪ ਅੱਜ ਤੇ ਕੱਲ੍ਹ
ਮਾਨਸਾ, 11 ਨਵੰਬਰ (ਵਿ. ਪ੍ਰਤੀ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 12 ਨਵੰਬਰ ਨੂੰ ਪਿੰਡ ਅਕਲੀਆ ਅਤੇ 13 ਨਵੰਬਰ ਨੂੰ ਆਹਲੂਪੁਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਮਾਨਸਾ, 11 ਨਵੰਬਰ (ਵਿ.ਪ੍ਰਤੀ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਿੰਡਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 12 ਨਵੰਬਰ ਨੂੰ ਪਿੰਡ ਅਕਲੀਆ ਅਤੇ 13 ਨਵੰਬਰ ਨੂੰ ਆਹਲੂਪੁਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਪਰਮਜੀਤ ਕੌਰ ਨੇ ਦੱਸਿਆ ਕਿ ਅਕਲੀਆ ਵਿਖੇ ਲੱਗਣ ਵਾਲੇ ਕੈਂਪ ’ਚ ਪ੍ਰਮੁੱਖ ਕੰਪਨੀਆਂ ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਇੰਡੀਆ ਲਿਮਟਿਡ ਅਤੇ ਮੁਥੂਟ ਮਾਈਕ੍ਰੋਫਿਨ ਵਲੋਂ ਕਰੀਬ 100 ਖਾਲੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕਿਊਰਟੀ ਗਾਰਡ ਦੀ ਅਸਾਮੀ ਲਈ ਉਮੀਦਵਾਰਾਂ ਦਾ 10ਵੀਂ ਅਤੇ ਰਿਲੇਸ਼ਨਸ਼ਿਪ ਅਫ਼ਸਰ ਦੀ ਅਸਾਮੀ ਲਈ 12ਵੀਂ ਪਾਸ ਹੋਣਾ ਲਾਜਮੀ ਹੈ ਜਦਕਿ ਉਮਰ ਹੱਦ 21 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕੈਂਪ ਵਾਲੇ ਦਿਨ ਸਵੇਰੇ 10 ਵਜੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ ਅਤੇ ਰਜ਼ਿਊਮ ਲੈ ਕੇ ਕੈਂਪ ’ਚ ਪਹੁੰਚਣ ਅਤੇ ਮੌਕੇ ਦਾ ਲਾਭ ਉਠਾਉਣ।