11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਝੋਟੇ ਦੇ ਘਰ ਮੁੜ ਪਹੁੰਚ ਕੇ ਹਮਦਰਦੀ ਜ਼ਾਹਿਰ ਕੀਤੀ

ਮਾਨਸਾ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਇਨਸਾਫ ਦਿਵਾਉਣ ਲਈ ਤਤਪਰ ਹੈ।

Ad Position 21
No active advertisement
ਅਜੀਤ ਡੈਸਕ 12-11-2026
ਮਾਨਸਾ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਇਨਸਾਫ ਦਿਵਾਉਣ ਲਈ ਤਤਪਰ ਹੈ। ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰੁਝੇਵਿਆਂ ਕਾਰਨ ਉਹ ਸਸਕਾਰ ਮੌਕੇ ਨਹੀਂ ਪਹੁੰਚ ਸਕੇ ਸੀ. ਜਿਸ ਕਰ ਕੇ ਅੱਜ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਵੱਖਰਾ ਰਾਜ ਸੀ ਪਰ ਸੂਬੇ ਨੂੰ ਕੋਈ ਨਜ਼ਰ ਲੱਗ ਗਈ ਹੈ, ਜਿਸ ਕਰ ਕੇ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਰਿਵਾਰ ਦੀਆਂ ਜੋ ਮੰਗਾਂ ਮੰਨੀਆਂ ਗਈਆਂ ਸਨ, ਨੂੰ ਜਲਦੀ ਲਾਗੂ ਕੀਤਾ ਜਾਵੇਗਾ। ਇਸ ਮੌਕੇ ਝੋਟੇ ਦੇ ਪਿਤਾ ਭੀਮ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਐਕਸ਼ਨ ਕਮੇਟੀ ਦੇ ਆਗੂ ਧੰਨਾ ਮੱਲ ਗੋਇਲ ਤੋਂ ਇਲਾਵਾ ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਲਜੀਤ ਸਿੰਘ ਭੰਮੇ ਕਲਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ ਮੌਤ ਅਗਲੀ ਖ਼ਬਰ 2028 ਦੀਆਂ ਉਲਪਿੰਕ ਖੇਡਾਂ ’ਚੋਂ ਸੋਨ ਤਗਮਾ ਜਿੱਤਣਾ ਮੁੱਖ ਟੀਚਾ- ਸਤਨਾਮ ਸਿੰਘ ਖੱਬਾ
Ad Position 24