11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਦੇ ਬੈਂਕ ਖਾਤਿਆਂ ਵਿਚੋਂ 30 ਲੱਖ ਤੋਂ ਵੱਧ ਰੁਪਏ ਉਡਾਏ

ਬਠਿੰਡਾ, 11 ਨਵੰਬਰ (ਵੀਰਪਾਲ ਸਿੰਘ)- ਸਾਈਬਰ ਠੱਗਾਂ ਵਲੋਂ ਦੋ ਵਿਅਕਤੀਆਂ ਬੈਂਕਾਂ ਖਾਤਿਆਂ ਵਿਚੋਂ 30 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਪੁਲਿਸ ਵਲੋਂ ਇਸ ਮਾਮਲੇ ਦੇ ਸੰਬੰਧ ਵਿਚ ਦੋ ਅਣਪਛਾਤੇ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ, ਗੁਰਮੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਰਬਨ ਅਸਟੇਟ ਬਠਿੰਡਾ ਵਲੋਂ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਕ੍ਰੈਡਿਟ ਕਾਰਡ ਰਾਹੀਂ ਮੇਰੇ ਬੈਂਕ ਖਾਤੇ ਵਿਚੋਂ 2.

Ad Position 21
No active advertisement
ਅਜੀਤ ਡੈਸਕ 12-11-2026
ਬਠਿੰਡਾ, 11 ਨਵੰਬਰ (ਵੀਰਪਾਲ ਸਿੰਘ)- ਸਾਈਬਰ ਠੱਗਾਂ ਵਲੋਂ ਦੋ ਵਿਅਕਤੀਆਂ ਬੈਂਕਾਂ ਖਾਤਿਆਂ ਵਿਚੋਂ 30 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਪੁਲਿਸ ਵਲੋਂ ਇਸ ਮਾਮਲੇ ਦੇ ਸੰਬੰਧ ਵਿਚ ਦੋ ਅਣਪਛਾਤੇ ਵਿਅਕਤੀਆਂ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ, ਗੁਰਮੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਅਰਬਨ ਅਸਟੇਟ ਬਠਿੰਡਾ ਵਲੋਂ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਕ੍ਰੈਡਿਟ ਕਾਰਡ ਰਾਹੀਂ ਮੇਰੇ ਬੈਂਕ ਖਾਤੇ ਵਿਚੋਂ 2.02.004.99 ਰੁਪਏ ਟਰਾਂਸਫ਼ਰ ਕਰਕੇ ਠੱਗੀ ਮਾਰ ਲਈ ਗਈ। ਥਾਣਾ ਸਾਈਬਰ ਕ੍ਰਾਈਮ ਬਰਾਂਚ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ। ਇਸੇ ਤਰ੍ਹਾਂ ਦੂਸਰੇ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਇੰਸਪੈਕਟਰ ਬਲਵਿੰਦਰ ਸਿੰਘ ਵਲੋਂ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਵਾਸੀ ਨਰੂਆਣਾ ਵਲੋਂ ਥਾਣਾ ਸਾਈਬਰ ਕ੍ਰਾਈਮ ਵਿਖੇ ਦਰਜ ਕਰਵਾਈ ਗਈ, ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਨਾਮਾਲੂਮ ਵਿਅਕਤੀ ਵਲੋਂ ਉਸ ਦੇ ਫ਼ੋਨ ਨੂੰ ਹੈਕ ਕਰਕੇ ਬੈਂਕ ਖਾਤੇ ਵਿਚੋਂ 9,94,000 ਰੁਪਏ ਟਰਾਂਸਫ਼ਰ ਕਰ ਲਏ। ਥਾਣਾ ਸਾਈਬਰ ਕ੍ਰਾਈਮ ਪੁਲਿਸ ਪਾਰਟੀ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ‘ਤੇ ਮੁਕੱਦਮਾ ਦਰਜ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗਹਿਰੀ ਬੁੱਟਰ ਨੇੜੇ ਭਿਆਨਕ ਸੜਕ ਹਾਦਸਾ, ਕਾਰ ਦੀ ਲਪੇਟ ’ਚ ਆਉਣ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੁੱਡ ਅਰਥ ਸਕੂਲ ਸਿਆੜ ਦਾ ਦੋ ਦਿਨਾ ਖੇਡ ਸਮਾਰੋਹ ਕਰਵਾਇਆ ਅੰਤਰਰਾਸ਼ਟਰੀ ਖਿਡਾਰੀ ਹਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ
Ad Position 24