11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗਹਿਰੀ ਬੁੱਟਰ ਨੇੜੇ ਭਿਆਨਕ ਸੜਕ ਹਾਦਸਾ, ਕਾਰ ਦੀ ਲਪੇਟ ’ਚ ਆਉਣ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ

ਸੰਗਤ ਮੰਡੀ, 11 ਨਵੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ‘ਤੇ ਪਿੰਡ ਗਹਿਰੀ ਬੁੱਟਰ ਨੇੜੇ ਅੱਜ ਸਵੇਰੇ ਕਰੀਬ 10 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਦੀ ਲਪੇਟ ‘ਚ ਆਉਣ ਕਾਰਨ ਸੜਕ ਪਾਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਸੜਕ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

Ad Position 21
No active advertisement
ਅਜੀਤ ਡੈਸਕ 12-11-2026
ਸੰਗਤ ਮੰਡੀ, 11 ਨਵੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ‘ਤੇ ਪਿੰਡ ਗਹਿਰੀ ਬੁੱਟਰ ਨੇੜੇ ਅੱਜ ਸਵੇਰੇ ਕਰੀਬ 10 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਦੀ ਲਪੇਟ ‘ਚ ਆਉਣ ਕਾਰਨ ਸੜਕ ਪਾਰ ਕਰ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਇਕ ਵਿਅਕਤੀ ਸੜਕ ਪਾਰ ਕਰ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਅਨੁਸਾਰ ਮ੍ਰਿਤਕ ਦੀ ਪਹਿਚਾਣ ਗੋਰਾ ਸਿੰਘ ਪੁੱਤਰ ਮਿੱਠਾ ਸਿੰਘ, ਉਮਰ ਕਰੀਬ (40) ਸਾਲ, ਵਾਸੀ ਪਿੰਡ ਗਹਿਰੀ ਬੁੱਟਰ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਅਤੇ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਹੇਠ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ। ਉਨ੍ਹਾਂ ਵਲੋਂ ਐਂਬੂਲੈਂਸ ਚਾਲਕ ਸਿਕੰਦਰ ਕੁਮਾਰ ਮਛਾਣਾ ਨੂੰ ਮੌਕੇ ‘ਤੇ ਬੁਲਾਕੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿਚ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਕਰਨ ਤੋਂ ਬਾਅਦ ਹੀ ਲੱਗ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ‘ਨੀਟ’ ਤੋਂ ਬਿਨਾਂ ਫਿਜ਼ੀਓਥੈਰੇਪੀ ਕੋਰਸ ’ਚ ਦਾਖ਼ਲੇ ਦਾ ਆਖ਼ਰੀ ਮੌਕਾ 15 ਨਵੰਬਰ ਤੱਕ ਵਿਦਿਆਰਥੀ ਲੈ ਸਕਦੇ ਹਨ ਦਾਖਲਾ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਦੇ ਬੈਂਕ ਖਾਤਿਆਂ ਵਿਚੋਂ 30 ਲੱਖ ਤੋਂ ਵੱਧ ਰੁਪਏ ਉਡਾਏ
Ad Position 24