11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਰਾਮਪੁਰਾ ਫੂਲ, 11 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਬਾਬਾ ਵਿਸ਼ਵਕਰਮਾ ਮੰਦਰ (ਫੂਲ ਰੋਡ) ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਭਗਵਾਨ ਦਾਸ ਤਪੇ ਵਾਲਿਆ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ।

Ad Position 21
No active advertisement
ਬਾਬਾ ਵਿਸ਼ਵਕਰਮਾ ਦੇ ਮਨਾਏ ਗਏ ਜਨਮ ਦਿਹਾੜੇ ਦੌਰਾਨ ਲਗਾਏ ਗਏ ਖ਼ੂਨਦਾਨ ਕੈਂਪ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 12-11-2026
ਰਾਮਪੁਰਾ ਫੂਲ, 11 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਬਾਬਾ ਵਿਸ਼ਵਕਰਮਾ ਮੰਦਰ (ਫੂਲ ਰੋਡ) ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਭਗਵਾਨ ਦਾਸ ਤਪੇ ਵਾਲਿਆ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕਵੀਸ਼ਰੀ ਜਥਾ ਭਾਈ ਹਰਪਾਲ ਸਿੰਘ ਚੱਠਾ ਨੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਰਾਮ ਨਰਾਇਣ ਗਿਰੀ , ਸੰਤ ਬਾਬਾ ਗੋਬਿੰਦ ਦਾਸ, ਪੀਰ ਬਾਬਾ ਜੀ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਭਾਜਪਾ ਆਗੂ ਜਗਦੀਪ ਸਿੰਘ ਨਕਈ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮਨਜੀਤ ਸਿੰਘ ਬਿੱਟੀ ਨੇ ਸਮਾਗਮ ਦੌਰਾਨ ਆਪਣੀ ਆਪਣੀ ਹਾਜ਼ਰੀ ਭਰੀ। ਇਸ ਮੌਕੇ ਸਮਾਜ ਸੇਵਾ ਵੈੱਲਫ਼ੇਅਰ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੇਵ ਰਾਜ ਗਰਗ, ਸੰਦੀਪ ਸਿੰਘ, ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਪਨੇਸਰ, ਹਰਜੀਤ ਸਿੰਘ, ਬਲਦੇਵ ਸਿੰਘ ਪੱਪੀ, ਸੁਖਦੇਵ ਸਿੰਘ ਫੂਲ, ਗੁਰਜੀਤ ਸਿੰਘ, ਗੁਰਮੇਲ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਪੱਪੂ, ਕਰਮਜੀਤ ਸਿੰਘ ਰਾਮਗੜ੍ਹੀਆ, ਮੇਜਰ ਸਿੰਘ ਜੀ.ਐਸ, ਸਤਪਾਲ ਗਰਗ, ਗੁਰਮੇਲ ਸਿੰਘ ਰਾਮਗੜ੍ਹੀਆ ਮਾਨਸਾ, ਜਰਨੈਲ ਸਿੰਘ ਕਲਸੀ, ਹੈਪੀ ਬਾਂਸਲ, ਗੁਰਤੇਜ ਸ਼ਰਮਾ, ਸਾਬਕਾ ਸਰਪੰਚ ਗੁਰਤੇਜ ਸਿੰਘ, ਨਰੇਸ਼ ਕੁਮਾਰ ਸੀ.ਏ , ਕੁਲਦੀਪ ਸਿੰਘ ਕਲਸੀ, ਜੀਤ ਸਿੰਘ, ਸੁਖਚੈਨ ਸਿੰਘ, ਗੁਰਮੇਲ ਸਿੰਘ ਕਲਸੀ, ਬਾਬਾ ਸੁਰਜੀਤ ਸਿੰਘ ਫੂਲ, ਇੰਦਰਜੀਤ ਸਿੰਘ ਵਿਰਦੀ, ਸੀਰਾ ਸਿੰਘ ਨੋਨਾ, ਸੁਖਮੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ। ਇਸ ਮੌਕੇ ਹਾਜ਼ਰ ਸੰਗਤ ਲਈ ਅਟੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰ ’ਤੇ ਵਿੱਢਾਂਗੇ ਤਿੱਖਾ ਸੰਘਰਸ਼-ਡਾ. ਬਰਾੜ, ਬੁਰਜ ਡੱਲਾ ਅਗਲੀ ਖ਼ਬਰ ਨਸ਼ੀਲੇ ਕੈਪਸੂਲ ਸਣੇ ਦੋ ਕਾਬੂ
Ad Position 24