11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਝੋਨੇ ਦੀ ਫ਼ਸਲ ਦਾ ਖ਼ਰੀਦ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਕੇਂਦਰ ਸਰਕਾਰ ਨੇ ਖ਼ਰੀਦ ਕੀਤੀ ਬੰਦ- ਰਣਬੀਰ ਸ਼ੇਖਪੁਰਾ

ਸੀਂਗੋ ਮੰਡੀ, 11 ਨਵੰਬਰ (ਪ੍ਰਿੰਸ ਗਰਗ)- ਪੰਜਾਬ ਵਿਚ ਝੋਨੇ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਨਵਾਂ ਸੰਕਟ ਪੈਦਾ ਹੋ ਗਿਆ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਖ਼ਰੀਫ਼ ਫ਼ਸਲ ਦੇ ਸੀਜ਼ਨ ਦੌਰਾਨ ਪੰਜਾਬ ਤੋਂ ਝੋਨੇ ਦੀ ਫ਼ਸਲ ਦਾ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 12-11-2026
ਸੀਂਗੋ ਮੰਡੀ, 11 ਨਵੰਬਰ (ਪ੍ਰਿੰਸ ਗਰਗ)- ਪੰਜਾਬ ਵਿਚ ਝੋਨੇ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਨਵਾਂ ਸੰਕਟ ਪੈਦਾ ਹੋ ਗਿਆ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਖ਼ਰੀਫ਼ ਫ਼ਸਲ ਦੇ ਸੀਜ਼ਨ ਦੌਰਾਨ ਪੰਜਾਬ ਤੋਂ ਝੋਨੇ ਦੀ ਫ਼ਸਲ ਦਾ 180 ਲੱਖ ਮੀਟ੍ਰਿਕ ਟਨ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ। ਦੂਸਰੇ ਪਾਸੇ ਖੇਤੀ ਬਾੜੀ ਵਿਭਾਗ ਪੰਜਾਬ ਦੇ ਅਨੁਮਾਨਾ ਤੇ ਝੋਨੇ ਦੀ ਫ਼ਸਲ ਦੀ ਪੈਦਾਵਾਰ ਗੈਰ ਬਾਸਮਤੀ ਝੋਨੇ ਦੀ ਆਮਦ ਬਿਨ੍ਹਾਂ 192 ਲੱਖ ਮੀਟ੍ਰਿਕ ਟਨ ਦੇ ਕਰੀਬ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ।ਇਸ ਤਰ੍ਹਾਂ ਖ਼ਰੀਦ ਟੀਚੇ ਅਤੇ ਅਨੁਮਾਨ ਫ਼ਸਲ ਦੀ ਆਮਦ ਵਿਚਕਾਰ ਫ਼ਰਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਣਬੀਰ ਸਿੰਘ ਸ਼ੇਖਪੁਰਾ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਲਈ ਮੌਜੂਦਾ ਸੀਜ਼ਨ ਦੌਰਾਨ 180 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਸੀ। ਸਰਕਾਰ ਵਲੋਂ ਮੰਡੀਆਂ ਦੇ ਮੁਤਾਬਿਕ ਖ਼ਰੀਦ ਦੀ ਵੰਡ ਤੈਅ ਕੀਤੀ ਗਈ, ਜਿਸ ਕਾਰਨ ਪੰਜਾਬ ਦੀਆਂ ਤਕਰੀਬਨ 400 ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਰੋਕ ਦਿੱਤੀ ਗਈ ਹੈ। ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਏ ਵਿਚ ਰੋਸ ਪਾਇਆ ਜਾ ਰਿਹਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਸ਼ੇਖਪੁਰਾ ਨੇ ਅੱਗੇ ਦੱਸਿਆ ਕਿ ਇਸੇ ਦੌਰਾਨ ਪੰਜਾਬ ਦੇ ਛੇ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ, ਗੁਰਦਾਸ ਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਕਪੂਰਥਲਾ ‘ਚ ਕਰੀਬ 400 ਖ਼ਰੀਦ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਪ੍ਰਭਾਵਿਤ ਹੈ। ਸਰਕਾਰ ਨੂੰ ਚਾਹੀਦਾ ਹੈ ਸਾਰੀਆਂ ਖ਼ਰੀਦ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਰਾਹੀਂ ਝੋਨੇ ਦੀ ਫ਼ਸਲ ਦੀ ਬੋਲੀ ਤੁਰੰਤ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ ਖੁਆਰ ਨਾਂ ਹੋਣਾ ਪਵੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਟੈਰੀਟੋਰੀਅਲ ਆਰਮੀ ਭਰਤੀ ਲਈ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਮਿਲੇਗੀ ਮੁਫ਼ਤ ਸਿਖਲਾਈ ਅਗਲੀ ਖ਼ਬਰ ਜੀ. ਐਚ. ਜੀ. ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਆਲ ਇੰਡੀਆ ਗਰਲਜ਼ ਟ੍ਰੈਕਿੰਗ ਕੈਂਪ ’ਚ ਲਿਆ ਹਿੱਸਾ
Ad Position 24