12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

38 ਲੱਖ ਰੁਪਏ ਦੀ ਲਾਗਤ ਨਾਲ ਨਰੂਆਣਾ ਵਿਖੇ ਬਣੇ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ

ਸੰਗਤ ਮੰਡੀ, 12 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਪਰਾਲਿਆਂ ਤਹਿਤ ਪਿੰਡ ਨਰੂਆਣਾ ਵਿਖੇ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ।

Ad Position 21
No active advertisement
ਅਜੀਤ ਡੈਸਕ 13-11-2026
ਸੰਗਤ ਮੰਡੀ, 12 ਨਵੰਬਰ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਪਰਾਲਿਆਂ ਤਹਿਤ ਪਿੰਡ ਨਰੂਆਣਾ ਵਿਖੇ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਉਣਾ ਹੈ। ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਸਾਰੀ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦੇ ਵਧੀਆ ਮੌਕੇ ਮਿਲਣਗੇ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪਿੰਡ ਦੇ ਸਰਪੰਚ ਅਤੇ ਬਲਾਕ ਬਠਿੰਡਾ ਸਰਪੰਚ ਯੂਨੀਅਨ ਦੇ ਪ੍ਰਧਾਨ ਗੁਰਧਿਆਨ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਪਿੰਡ ਵਿਚ ਖੇਡ ਗਰਾਊਂਡ ਬਣਨ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਕੋਟਫੱਤਾ, ਸਰਪੰਚ ਲਖਪ੍ਰੀਤ ਸਿੰਘ ਗੁਲਾਬਗੜ੍ਹ, ਪਿੰਡ ਪ੍ਰਧਾਨ ਬਿੱਟੂ ਸਿੰਘ, ਸਰਪੰਚ ਸੁਖਰਾਜ ਸਿੰਘ ਬੱਲੂਆਣਾ, ਯੁੱਧ ਨਸ਼ਿਆਂ ਵਿਰੁੱਧ ਕਮੇਟੀ ਦੇ ਪ੍ਰਧਾਨ ਭਗਵਾਨ ਸਿੰਘ ਢਿੱਲੋਂ, ਕਿਸਾਨ ਕਮੇਟੀ ਦੇ ਪ੍ਰਧਾਨ ਮੱਖਣ ਸਿੰਘ, ਨੰਬਰਦਾਰ ਹਰਮੇਲ ਸਿੰਘ, ਗੁਰਪਿਆਰ ਸਿੰਘ ਢਿੱਲੋਂ, ਪੰਚ ਚਰਨਜੀਤ ਸਿੰਘ, ਪੰਚ ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਪੰਚ ਗੁਰਸੇਵਕ ਸਿੰਘ, ਪੰਚ ਰੇਸ਼ਮ ਸਿੰਘ ਅਤੇ ਗੁਰਪ੍ਰਕਾਸ਼ ਮੱਟੂ ਬੀੜ ਤਲਾਬ ਸਮੇਤ ਪਿੰਡ ਦੇ ਪਤਵੰਤੇ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ 2.0 : 14 ਨਵੰਬਰ ਤੋਂ 16 ਨਵੰਬਰ ਤੱਕ 20 ਪਿੰਡਾਂ ’ਚ ਵਾਲੀਬਾਲ ਅਤੇ ਟੈਨਿਸ ਕ੍ਰਿਕਟ ਦੇ ਮੁਕਾਬਲੇ ਕ... ਅਗਲੀ ਖ਼ਬਰ ਰਾਮਾਂ ਮੰਡੀ ਦੀ ਨਵੀਂ ਸਬਜ਼ੀ ਮੰਡੀ ਪੁਰਾਣੀ ਨਾਲੋਂ ਵੀ ਮਾੜੀ, ਸਹੂਲਤਾਂ ਦੀ ਘਾਟ ਕਾਰਨ ਸਬਜ਼ੀ ਵਪਾਰੀ ਪ੍ਰੇਸ਼ਾਨ
Ad Position 24