13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਸਿੱਖਿਆ ਦੇ ਮਹੱਤਵ ਸਬੰਧੀ ਬਾਲ ਸੁਰੱਖਿਅਤ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ

ਸੀਂਗੋ ਮੰਡੀ, 12 ਨਵੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਪਿੰਡਾਂ ਵਿਚ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ।

Ad Position 21
No active advertisement
ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਪ੍ਰਿੰਸੀਪਲ ਮਧੂ ਬਾਂਸਲ ਵਿਦਿਆਰਥੀ ਅਤੇ ਸਟਾਫ਼ ਰੈਲੀ ਕੱਢਦੇ ਹੋਏ। ਤਸਵੀਰ: ਪ੍ਰਿੰਸ ਗਰਗ 13-11-2026
ਸੀਂਗੋ ਮੰਡੀ, 12 ਨਵੰਬਰ (ਪ੍ਰਿੰਸ ਗਰਗ)- ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਪਿੰਡਾਂ ਵਿਚ ਸਿੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਬੱਚਿਆਂ ਦੀ ਪੜ੍ਹਾਈ ਅਤੇ ਸਿੱਖਿਆ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ। ਇਸ ਰੈਲੀ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਬਾਂਸਲ ਵਲੋਂ ਕੀਤੀ ਗਈ। ਇਸ ਉਪਰੰਤ ਰੈਲੀ ਨੇ ਪਿੰਡ ਕਲਾਲਵਾਲਾ, ਕੌਰੇਆਣਾ ਅਤੇ ਰਾਇਆ ਸਮੇਤ ਵੱਖ-ਵੱਖ ਇਲਾਕਿਆਂ ਨੂੰ ਕਵਰ ਕੀਤਾ। ਰੈਲੀ ਵਿਚ ਸਕੂਲ ਦੇ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਿਦਿਆਰਥੀਆਂ ਵਲੋਂ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀਂ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਹਰ ਬੱਚੇ ਲਈ ਸਿੱਖਿਆ ਬਹੁਤ ਜ਼ਰੂਰੀ ਹੈ। ਸਿੱਖਿਆ ਹੀ ਉਹ ਚਾਨਣ ਹੈ ਜੋ ਬੱਚਿਆਂ ਦੇ ਜੀਵਨ ਵਿਚੋਂ ਅਗਿਆਨਤਾ ਦਾ ਹਨੇਰਾ ਦੂਰ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਰੌਸ਼ਨ ਕਰਦੀ ਹੈ। ਇਸ ਰੈਲੀ ਵਿਚ ਤਰਸੇਮ ਸਿੰਘ, ਬੀਰਪਾਲ ਕੌਰ, ਮੰਗਲ ਸੈਨ ਸਮੇਤ ਸਕੂਲ ਦੇ ਅਨੇਕਾਂ ਅਧਿਆਪਕ ਅਤੇ ਸਟਾਫ਼ ਮੈਂਬਰ ਵੀ ਸ਼ਾਮਿਲ ਹੋਏ। ਸਾਰਿਆਂ ਨੇ ਮਿਲ ਕੇ ਲੋਕਾਂ ਤੱਕ ਸਿੱਖਿਆ ਦਾ ਸੁਨੇਹਾ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮਧੂ ਬਾਂਸਲ ਨੇ ਕਿਹਾ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਹਰ ਮਾਪੇ ਦਾ ਫ਼ਰਜ਼ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਜ਼ਰੂਰ ਭੇਜਣ, ਕਿਉਂਕਿ ਅੱਜ ਦੀ ਸਿੱਖਿਆ ਹੀ ਕੱਲ੍ਹ ਦੇ ਸੁਨਹਿਰੀ ਭਵਿੱਖ ਦੀ ਨੀਂਹ ਹੈ। ਇਸ ਜਾਗਰੂਕਤਾ ਰੈਲੀ ਦਾ ਮੁੱਖ ਉਦੇਸ਼ ਸਮਾਜ ਵਿਚ ਸਿੱਖਿਆ ਪ੍ਰਤੀ ਚੰਗੀ ਸੋਚ ਪੈਦਾ ਕਰਨਾ ਅਤੇ ਹਰ ਬੱਚੇ ਨੂੰ ਸਿੱਖਿਆ ਨਾਲ ਜੋੜਨਾ ਸੀ । ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਲੋਂ ਕੀਤੇ ਗਏ ਇਸ ਉਪਰਾਲੇ ਰਾਹੀਂ ਸਮਾਜ ਨੂੰ ਇਕ ਮਹੱਤਵਪੂਰਨ ਸੁਨੇਹਾ ਦਿੱਤਾ ਗਿਆ। ਹਰ ਬੱਚਾ ਪੜ੍ਹੇਗਾ, ਤਾਂ ਹੀ ਦੇਸ਼ ਅੱਗੇ ਵਧੇਗਾ। ਸਿੱਖਿਆ ਉਹ ਚਾਨਣ ਹੈ, ਜੋ ਜ਼ਿੰਦਗੀ ਦੇ ਹਰ ਹਨੇਰੇ ਨੂੰ ਦੂਰ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਗਿਆਨ ਅਤੇ ਉੱਦਮਤਾ ਮੇਲਾ ਸ਼ਾਨੋ-ਸ਼ੌਕਤ ਨਾਲ ਸੰਪੰਨ ਅਗਲੀ ਖ਼ਬਰ ਦਾਣਾ ਮੰਡੀ ਬਠਿੰਡਾ ’ਚੋਂ ਟਰੈਕਟਰ ਚੋਰੀ-ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ
Ad Position 24