ਮਾਰਕਫੈੱਡ ਪੰਜਾਬ ਦੇ ਚੇਅਰਮੈਨ ਮਾਨ ਵਲੋਂ 19 ਲੱਖ 10 ਹਾਜ਼ਰ ਦੀ ਲਾਗਤ ਦੇ ਕਲਾਸ ਰੂਮਾਂ ਦਾ ਉਦਘਾਟਨ
ਭਗਤਾ ਭਾਈਕਾ/ਭਾਈਰੂਪਾ 12 ਨਵੰਬਰ (ਸੁਖਪਾਲ ਸਿੰਘ ਸੋਨੀ, ਵਰਿੰਦਰ ਲੱਕੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਗੁੰਮਟੀ ਕਲਾਂ ਵਿਖੇ ਸਿੱਖਿਆ ਕ੍ਰਾਂਤੀ ਤਹਿਤ 19 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈੱਸ 2 ਕਲਾਸ ਰੂਮਾਂ ਦਾ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ।
ਪ
ਪਿੰਡ ਗੁੰਮਟੀ ਕਲਾਂ ਵਿਖੇ ਕਲਾਸ ਰੂਪ ਦਾ ਉਦਘਾਟਨ ਕਰਦੇ ਹੋਏ ਇੰਦਰਜੀਤ ਸਿੰਘ ਮਾਨ। ਤਸਵੀਰ: ਸੋਨੀ
13-11-2026
ਭਗਤਾ ਭਾਈਕਾ/ਭਾਈਰੂਪਾ 12 ਨਵੰਬਰ (ਸੁਖਪਾਲ ਸਿੰਘ ਸੋਨੀ, ਵਰਿੰਦਰ ਲੱਕੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਗੁੰਮਟੀ ਕਲਾਂ ਵਿਖੇ ਸਿੱਖਿਆ ਕ੍ਰਾਂਤੀ ਤਹਿਤ 19 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈੱਸ 2 ਕਲਾਸ ਰੂਮਾਂ ਦਾ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਬਿਹਤਰ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਪਿੰਡਾਂ ਦੇ ਸਕੂਲਾਂ ਨੂੰ ਵੀ ਸ਼ਹਿਰਾਂ ਦੇ ਸਕੂਲਾਂ ਦੇ ਬਰਾਬਰ ਸਹੂਲਤਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦਾ ਹਰ ਬੱਚਾ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਜ਼ਿੰਦਗੀ ਵਿਚ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਛੂਹੇ। ਇਸ ਸਮੇਂ ਯੂਥ ਹਲਕਾ ਕੋਆਰਡੀਨੇਟਰ ਸਰਵਜੀਤ ਸਿੰਘ ਭੁੱਲਰ, ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਮੱਲੂਆਣਾ, ਬਲਾਕ ਪ੍ਰਧਾਨ ਮਨਮੋਹਨ ਗਰਗ, ਸਰਪੰਚ ਕੁਲਜਿੰਦਰ ਸਿੰਘ ਰਵੀ, ਕੋਆਪਰੇਟਿਵ ਸੋਸਾਇਟੀ ਪ੍ਰਧਾਨ ਕਿਰਨਜੀਤ ਸਿੰਘ, ਕੌਂਸਲਰ ਗੁਰਤੇਜ ਸਿੰਘ ਗੇਜਾ, ਗੁਰਚਰਨ ਸਿੰਘ ਫੌਜੀ, ਬਲਾਕ ਸੰਮਤੀ ਮੈਂਬਰ ਰਾਜਵਿੰਦਰ ਸਿੰਘ ਰਾਜੂ, ਪੰਚ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪ੍ਰਿੰਸੀਪਲ ਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ।