13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਹਾਰਾ ਨੇ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ

ਬਠਿੰਡਾ, 12 ਨਵੰਬਰ (ਅਵਤਾਰ ਸਿੰਘ ਕੈਂਥ)-ਸਹਾਰਾ ਜਨ ਸੇਵਾ ਦੇ ਬਾਨੀ ਵਿਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਸਹਾਰਾ ਟੀਮ ਮੈਂਬਰਾਂ ਜੱਗਾ ਅਤੇ ਰਾਜਿੰਦਰ ਕੁਮਾਰ ਨੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਮੁਰਦਾਘਾਟ ਵਿਚ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਬੀੜ ਤਲਾਬ ਬਸਤੀ ਨੰਬਰ 3 ਵਿਚ ਇਕ ਲਾਸ਼ ਮਿਲੀ ਸੀ।

Ad Position 21
No active advertisement
ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਅਵਤਾਰ ਸਿੰਘ ਕੈਂਥ)-ਸਹਾਰਾ ਜਨ ਸੇਵਾ ਦੇ ਬਾਨੀ ਵਿਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਸਹਾਰਾ ਟੀਮ ਮੈਂਬਰਾਂ ਜੱਗਾ ਅਤੇ ਰਾਜਿੰਦਰ ਕੁਮਾਰ ਨੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਮੁਰਦਾਘਾਟ ਵਿਚ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਬੀੜ ਤਲਾਬ ਬਸਤੀ ਨੰਬਰ 3 ਵਿਚ ਇਕ ਲਾਸ਼ ਮਿਲੀ ਸੀ। ਟੀਮ ਮੈਂਬਰ ਜੱਗਾ ਅਨੁਸਾਰ, ਮ੍ਰਿਤਕ ਟੀ ਬੀ ਦਾ ਮਰੀਜ਼ ਜਾਪਦਾ ਸੀ, ਕਿਉਂਕਿ ਉਸ ਕੋਲੋਂ ਜਿਹੜੀਆਂ ਦਵਾਈਆਂ ਮਿਲੀਆਂ ਸਨ, ਉਹ ਟੀ ਬੀ ਮਰੀਜ਼ ਵਰਤਦੇ ਹਨ। ਸਹਾਰਾ ਟੀਮ ਨੇ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸਥਾਨਕ ਗਾਂਧੀ ਮਾਰਕੀਟ ਵਿਚ ਸਹਾਰਾ ਟੀਮ ਮੈਂਬਰ ਸੰਦੀਪ ਗਿੱਲ ਵਲੋਂ ਅਣਪਛਾਤੇ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪ੍ਰੰਤੂ ਹਸਪਤਾਲ ਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਸਬੰਧਿਤ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਤਾਂ ਕਿ ਉਨ੍ਹਾਂ ਦੀ ਪਹਿਚਾਣ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ 16ਵਾਂ ਵਿਸ਼ਾਲ ਜਾਗਰਣ ਅਤੇ ਭੰਡਾਰਾ ਭਲਕੇ ਅਗਲੀ ਖ਼ਬਰ ਭਾਈ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੇ ਪ੍ਰਬੰਧਾਂ ਬਾਰੇ ਜਾਣਨ ਉਨ੍ਹਾਂ ਦੇ ਪਿਤਾ ਪੁੱਜੇ ਦਮਦਮਾ ਸਾਹਿਬ
Ad Position 24