ਡੀ.ਟੀ.ਐੱਫ. ਵਲੋਂ ਸੰਗਰੂਰ ਧਰਨੇ ’ਚ ਸ਼ਮੂਲੀਅਤ ਕਰਨ ਦਾ ਐਲਾਨ
ਮਾਨਸਾ, 12 ਨਵੰਬਰ (ਸੱਭਿ. ਪ੍ਰਤੀ.)
ਮਾਨਸਾ, 12 ਨਵੰਬਰ (ਸੱਭਿ.ਪ੍ਰਤੀ.)- ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ 13 ਨਵੰਬਰ ਤੋਂ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਕਿਹਾ ਕਿ ਸੰਘਰਸ਼ ’ਚ ਜਥੇਬੰਦੀ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਕਰਵਾਉਣ ਦੇ ਨਾਲ ਹੀ 10 ਪ੍ਰਤੀਸ਼ਤ ਬਕਾਇਆ ਡੀ. ਏ. ਤੁਰੰਤ ਜਾਰੀ ਕਰ ਕੇ ਹੋਰ ਸਾਰੀਆਂ ਮੰਗਾਂ ਮੰਨੀਆਂ ਜਾਣ।