ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਹਮਲਾ ਕਰ ਕੇ ਕੀਤੇ ਜ਼ਖਮੀ ਇਕ ਏਮਜ਼ ਬਠਿੰਡਾ ਲਈ ਰੈਫ਼ਰ
ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਅਦਾਲਤ ’ਚ ਪੇਸ਼ੀ ਭੁਗਤਣ ਆਏ ਭੀਖੀ ਦੇ ਨੌਜਵਾਨਾਂ ’ਤੇ ਹਮਲਾ ਕਰ ਕੇ ਗੰਭੀਰ ਰੂਪ ’ਚ ਜਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਤੇ ਜਸਕਰਨ ਸਿੰਘ ਵਾਸੀ ਭੀਖੀ ਮਾਨਸਾ ਅਦਾਲਤ ’ਚ ਪੇਸ਼ੀ ਭੁਗਤਣ ਆਏ ਸਨ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਵਲੋਂ ਉਨ੍ਹਾਂ ’ਤੇ ਹਮਲਾ ਕਰ ਕੇ ਗੰਭੀਰ ਰੂਪ ’ਚ ਜਖਮੀ ਕਰ ਦਿੱਤਾ ਗਿਆ।
ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਅਦਾਲਤ ’ਚ ਪੇਸ਼ੀ ਭੁਗਤਣ ਆਏ ਭੀਖੀ ਦੇ ਨੌਜਵਾਨਾਂ ’ਤੇ ਹਮਲਾ ਕਰ ਕੇ ਗੰਭੀਰ ਰੂਪ ’ਚ ਜਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਤੇ ਜਸਕਰਨ ਸਿੰਘ ਵਾਸੀ ਭੀਖੀ ਮਾਨਸਾ ਅਦਾਲਤ ’ਚ ਪੇਸ਼ੀ ਭੁਗਤਣ ਆਏ ਸਨ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਨੌਜਵਾਨਾਂ ਵਲੋਂ ਉਨ੍ਹਾਂ ’ਤੇ ਹਮਲਾ ਕਰ ਕੇ ਗੰਭੀਰ ਰੂਪ ’ਚ ਜਖਮੀ ਕਰ ਦਿੱਤਾ ਗਿਆ। ਜਖਮੀਆਂ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਸਕਰਨ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਏਮਜ਼ ਬਠਿੰਡਾ ਲਈ ਰੈਫਰ ਕਰ ਦਿੱਤਾ। ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਗੁਰਪ੍ਰੀਤ ਸਿੰਘ ਨੇ ਹਮਲੇ ਦੌਰਾਨ ਫਾਇਰਿੰਗ ਕਰਨ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਉੱਧਰ ਥਾਣਾ ਸ਼ਹਿਰੀ-2 ਦੇ ਇੰਚਾਰਜ ਭਗਵੰਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਆਪਸੀ ਰੰਜਿਸ਼ ਦਾ ਹੈ, ਜਿਸ ’ਚ 2 ਨੌਜਵਾਨ ਗੰਭੀਰ ਜਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।