12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਪੀ.ਸੀ.ਐੱਸ. ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ‘ਆਪ’ ਨੇ ਬਠਿੰਡਾ ਦਿਹਾਤੀ ਤੋਂ ਚੋਣ ਮੈਦਾਨ ’ਚ ਉਤਾਰਿਆ

ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਦਿਹਾਤੀ ਰਾਖਵੇਂ ਵਿਧਾਨ ਸਭਾ ਹਲਕੇ ਤੋਂ ਸਾਬਕਾ ਪੀ. ਸੀ.

Ad Position 21
No active advertisement
ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ (ਆਪ) ਨੇ ਬਠਿੰਡਾ ਦਿਹਾਤੀ ਰਾਖਵੇਂ ਵਿਧਾਨ ਸਭਾ ਹਲਕੇ ਤੋਂ ਸਾਬਕਾ ਪੀ.ਸੀ.ਐਸ. ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕੱਚੇ ਬੇਲਦਾਰ ਵਜੋਂ ਆਪਣੀ ਨੌਕਰੀ ਦਾ ਸਫ਼ਰ ਸ਼ੁਰੂ ਕਰਕੇ ਸਖ਼ਤ ਮਿਹਨਤ, ਲਗਨ ਅਤੇ ਸੰਘਰਸ਼ ਦੇ ਦਮ ‘ਤੇ ਪੀ.ਸੀ.ਐਸ. ਅਧਿਕਾਰੀ ਦੇ ਅਹੁਦੇ ਤੱਕ ਪਹੁੰਚਣ ਵਾਲੇ ਗੋਪਾਲ ਸਿੰਘ ਕੋਟਫੱਤਾ ਦੀ ਜੀਵਨ ਯਾਤਰਾ ਆਪਣੇ ਆਪ ਵਿਚ ਪ੍ਰੇਰਨਾਦਾਇਕ ਮਿਸਾਲ ਹੈ। ਉਨ੍ਹਾਂ ਦਾ ਜੱਦੀ ਪਿੰਡ ਕੋਟਫੱਤਾ ਵੀ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਆਉਂਦਾ ਹੈ। ਸਰਕਾਰੀ ਸੇਵਾਵਾਂ ਤੋਂ ਸੇਵਾਮੁਕਤ ਹੋਣ ਮਗਰੋਂ ਉਹ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹੁਣ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਟਿਕਟ ਮਿਲਣ ਤੋਂ ਬਾਅਦ ਗੋਪਾਲ ਸਿੰਘ ਕੋਟਫੱਤਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਂਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਲਈ ਉਹ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਧੰਨਵਾਦੀ ਹਨ। ਉਨ੍ਹਾਂ ਹਲਕਾ ਬਠਿੰਡਾ ਦਿਹਾਤੀ ਦੇ ਸਮੂਹ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਅਹੁਦੇਦਾਰਾਂ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ ਅਤੇ ਇਸ ਸਫ਼ਰ ਵਿਚ ਸਾਥ ਦਿੱਤਾ। ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਸਿਰਫ਼ ਚੋਣ ਟਿਕਟ ਨਹੀਂ, ਸਗੋਂ ਬਠਿੰਡਾ ਦਿਹਾਤੀ ਦੇ ਲੋਕਾਂ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ। ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਲੋਕਾਂ ਦੇ ਇਸ ਭਰੋਸੇ ‘ਤੇ ਖਰਾ ਉਤਰਨ ਅਤੇ ਹਲਕੇ ਦੇ ਹਰ ਵਰਗ ਦੀ ਆਵਾਜ਼ ਬਣਨ ਲਈ ਵਚਨਬੱਧ ਹਨ। ਉਨ੍ਹਾਂ ਸਮੂਹ ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਇਕਜੁੱਟ ਹੋ ਕੇ ਲੋਕ ਸੇਵਾ ਅਤੇ ਹਲਕੇ ਦੀ ਸਰਬਪੱਖੀ ਤਰੱਕੀ ਲਈ ਯਤਨ ਕਰਨ ਦਾ ਸੱਦਾ ਦਿੱਤਾ। ਦੂਜੇ ਪਾਸੇ ਆਪ ਦੇ ਕਿਸਾਨ ਵਿੰਗ ਦੇ ਸੂਬਾ ਆਗੂ ਅਤੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਕੋਟਫੱਤਾ ਨੇ ਆਪਣੇ ਪਿੰਡ ਦੇ ਜੰਮਪਲ ਅਤੇ ਅਗਾਂਹਵਧੂ ਆਗੂ ਗੋਪਾਲ ਸਿੰਘ ਕੋਟਫੱਤਾ ਨੂੰ ਪਾਰਟੀ ਵਲੋਂ ਟਿਕਟ ਨਾਲ ਨਿਵਾਜਨ ਲਈ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਸੀਟ ਜਿੱਤ ਕੇ ਆਪ ਦੀ ਝੋਲੀ ਵਿਚ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਧਰਨਾ 16 ਨੂੰ ਅਗਲੀ ਖ਼ਬਰ ਪੇਸ਼ੀ ਭੁਗਤਣ ਆਏ ਨੌਜਵਾਨਾਂ ’ਤੇ ਹਮਲਾ ਕਰ ਕੇ ਕੀਤੇ ਜ਼ਖਮੀ ਇਕ ਏਮਜ਼ ਬਠਿੰਡਾ ਲਈ ਰੈਫ਼ਰ
Ad Position 24