12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮਾਡਰਨ ਕਾਲਜ ਭੀਖੀ ਵਿਖੇ ਰਾਸ਼ਟਰੀ ਸਿੱਖਿਆ ਨੀਤੀ ਸਬੰਧੀ ਕੁਇਜ਼ ਮੁਕਾਬਲਾ ਕਰਵਾਇਆ

ਭੀਖੀ, 12 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮੌਕੇ ਰਾਸ਼ਟਰੀ ਸਿੱਖਿਆ ਨੀਤੀ-2020 ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ ਦੇ ਉਦੇਸ਼ਾਂ, ਸਿਧਾਂਤਾਂ ਅਤੇ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਣਾ ਸੀ।

Ad Position 21
No active advertisement
ਮਾਡਰਨ ਕਾਲਜ ਭੀਖੀ ਵਿਖੇ ਮੁਕਾਬਲੇ ’ਚ ਭਾਗ ਲੈਣ ਮੌਕੇ ਵਿਦਿਆਰਥਣਾਂ। ਤਸਵੀਰ : ਬਲਕਾਰ ਸਿੰਘ ਸਹੋਤਾ 13-11-2026
ਭੀਖੀ, 12 ਨਵੰਬਰ (ਬਲਕਾਰ ਸਿੰਘ ਸਹੋਤਾ)- ਸਥਾਨਕ ਮਾਡਰਨ ਕਾਲਜ ਆਫ ਐਜੂਕੇਸ਼ਨ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮੌਕੇ ਰਾਸ਼ਟਰੀ ਸਿੱਖਿਆ ਨੀਤੀ-2020 ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ ਦੇ ਉਦੇਸ਼ਾਂ, ਸਿਧਾਂਤਾਂ ਅਤੇ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਣਾ ਸੀ। ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਮੁਕਾਬਲੇ ’ਚ ਬੀ.ਐੱਡ. ਦੇ ਪਹਿਲੇ ਅਤੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿੱਖਿਆ ਨੀਤੀ ਦੇ ਵੱਖ-ਵੱਖ ਪਹਿਲੂਆਂ, 5+3+3+4 ਸਿੱਖਿਆ ਢਾਂਚੇ, ਕਿੱਤਾਮੁਖੀ ਸਿੱਖਿਆ, ਮਾਤ-ਭਾਸ਼ਾ ’ਚ ਸਿੱਖਿਆ ਤੇ ਸਮੁੱਚੇ ਵਿਦਿਆਰਥੀ ਵਿਕਾਸ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ, ਜਿਸ ’ਚ ਬੀ.ਐੱਡ. ਪਹਿਲੇ ਸਮੈਸਟਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਤੀਜਾ ਸਮੈਸਟਰ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਨ ਦੇ ਨਾਲ-ਨਾਲ ਆਤਮ-ਵਿਸ਼ਵਾਸ, ਤਰਕਸ਼ੀਲ ਸੋਚ ਅਤੇ ਅਧਿਆਪਨ ਪ੍ਰਤੀ ਨਵੀਂ ਸਮਝ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਐੱਮ.ਡੀ.ਆਰ. ਦੀ ਹੋਈ ਰੀਵਿਊ ਮੀਟਿੰਗ ਅਗਲੀ ਖ਼ਬਰ ਬਰੇਟਾ ਵਿਖੇ ਗੈਸ ਏਜੰਸੀ ’ਚੋਂ ਸਿਲੰਡਰ ਚੋਰੀ
Ad Position 24