13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ 5 ਰੋਜ਼ਾ ਰੋਗ ਮੁਕਤ ਕੈਂਪ ਸ਼ੁਰੂ

ਬੁਢਲਾਡਾ, 13 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸੋਲਨ ਵਾਲੇ ਵੈਦ ਰਾਜੇਸ਼ ਕਪੂਰ ਦਾ 5 ਰੋਜ਼ਾ ਰੋਗ ਮੁਕਤ ਕੈਂਪ ਸ਼ੁਰੂ ਹੋ ਗਿਆ ਹੈ। ਕੈਂਪ ਦੇ ਪਹਿਲੇ ਦਿਨ ਵੈਦ ਰਾਜੇਸ਼ ਕਪੂਰ ਨੇ ਲੋਕਾਂ ਨੂੰ ਸ਼ੂਗਰ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਅਹਿਮ ਸੁਝਾਅ ਦਿੱਤੇ।

Ad Position 21
No active advertisement
ਅਜੀਤ ਡੈਸਕ 14-11-2026
ਬੁਢਲਾਡਾ, 13 ਨਵੰਬਰ (ਸੁਨੀਲ ਮਨਚੰਦਾ)- ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸੋਲਨ ਵਾਲੇ ਵੈਦ ਰਾਜੇਸ਼ ਕਪੂਰ ਦਾ 5 ਰੋਜ਼ਾ ਰੋਗ ਮੁਕਤ ਕੈਂਪ ਸ਼ੁਰੂ ਹੋ ਗਿਆ ਹੈ। ਕੈਂਪ ਦੇ ਪਹਿਲੇ ਦਿਨ ਵੈਦ ਰਾਜੇਸ਼ ਕਪੂਰ ਨੇ ਲੋਕਾਂ ਨੂੰ ਸ਼ੂਗਰ ਦੀ ਰੋਕਥਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਅਹਿਮ ਸੁਝਾਅ ਦਿੱਤੇ। ਸੰਸਥਾ ਦੇ ਆਗੂ ਮਾ. ਕੁਲਵੰਤ ਸਿੰਘ ਅਤੇ ਵਿਜੇ ਕੁਮਾਰ ਗੋਇਲ ਨੇ ਦੱਸਿਆ ਕਿ ਕੈਂਪ ਦੌਰਾਨ ਵੈਦ ਵਲੋਂ ਸਰਕਾਰੀ ਸਕੂਲ ਲੜਕੇ ਅਤੇ ਹਿਤ ਅਭਿਲਾਸ਼ੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਿਹਤਮੰਦ ਤੇ ਸੁਚੱਜਾ ਜੀਵਨ ਬਤੀਤ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਰੋਜ਼ਾਨਾ ਸਵੇਰੇ ਤੇ ਸ਼ਾਮ 7 ਤੋਂ 8 ਵਜੇ ਤੱਕ ਸੰਸਥਾ ਦੇ ਦਫ਼ਤਰ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਥਾਇਰਾਇਡ, ਮਾਸਪੇਸ਼ੀਆਂ ਅਤੇ ਜੋੜਾਂ ਦੇ ਦਰਦ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਐਤਵਾਰ ਨੂੰ ਔਰਤਾਂ ਨਾਲ ਸਬੰਧਿਤ ਬਿਮਾਰੀਆਂ, ਸੋਮਵਾਰ ਨੂੰ ਬਲੱਡ ਪ੍ਰੈਸ਼ਰ, ਕਿਡਨੀ ਅਤੇ ਦਿਲ ਦੀਆਂ ਬਿਮਾਰੀਆਂ ਜਦਕਿ ਮੰਗਲਵਾਰ ਨੂੰ ਕੈਂਸਰ ਤੇ ਮਾਨਸਿਕ ਸਿਹਤ ਨਾਲ ਸਬੰਧਿਤ ਵਿਸ਼ਿਆਂ ’ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਕੈਂਪ ਦਾ ਲਾਹਾ ਲੈਣ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਬਜ਼ੁਰਗ ਔਰਤ ਦੇ ਕੰਨ ’ਚੋਂ ਵਾਲੀ ਪੁੱਟ ਕੇ ਫਰਾਰ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਹਾਸਲ ਕਰੇਗਾ - ਸਾਹਨੀ
Ad Position 24